6ਉਸ ਦਿਨ ਮੈਂ ਉਹਨਾਂ ਨਾਲ ਸਹੁੰ ਖਾਧੀ ਸੀ ਕਿ ਮੈਂ ਉਹਨਾਂ ਨੂੰ ਮਿਸਰ ਤੋਂ ਉਸ ਦੇਸ ਵਿੱਚ ਲਿਆਵਾਂਗਾ, ਜਿਸ ਵਿੱਚ ਮੈਂ ਉਹਨਾਂ ਦੀ ਖੋਜ ਕੀਤੀ ਸੀ, ਇੱਕ ਦੇਸ਼ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਸਾਰੀਆਂ ਜ਼ਮੀਨਾਂ ਵਿੱਚੋਂ ਸਭ ਤੋਂ ਸੁੰਦਰ ਹੈ।
7ਅਤੇ ਮੈਂ ਉਹਨਾਂ ਨੂੰ ਕਿਹਾ, “ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭਰਿਸ਼ਟ ਨਾ ਕਰੋ। ਮੈਂ ਤੁਹਾਡਾ ਯਾਹਵੇਹ ਪਰਮੇਸ਼ਵਰ ਹਾਂ।”
8“ ‘ਪਰ ਉਹਨਾਂ ਨੇ ਮੇਰੇ ਵਿਰੁੱਧ ਬਗਾਵਤ ਕੀਤੀ ਅਤੇ ਮੇਰੀ ਨਾ ਸੁਣੀ; ਉਹਨਾਂ ਨੇ ਉਹਨਾਂ ਘਿਣਾਉਂਣੀਆਂ ਮੂਰਤਾਂ ਤੋਂ ਛੁਟਕਾਰਾ ਨਹੀਂ ਪਾਇਆ ਜਿਨ੍ਹਾਂ ਉੱਤੇ ਉਹਨਾਂ ਨੇ ਆਪਣੀਆਂ ਨਜ਼ਰਾਂ ਟਿਕਾਈਆਂ ਸਨ, ਨਾ ਹੀ ਉਹਨਾਂ ਨੇ ਮਿਸਰ ਦੀਆਂ ਮੂਰਤੀਆਂ ਨੂੰ ਤਿਆਗਿਆ। ਇਸ ਲਈ ਮੈਂ ਆਖਿਆ ਕਿ ਮੈਂ ਆਪਣਾ ਕ੍ਰੋਧ ਉਹਨਾਂ ਉੱਤੇ ਡੋਲ੍ਹਾਂਗਾ ਅਤੇ ਮਿਸਰ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਕੱਢਾਂਗਾ।
9ਪਰ ਆਪਣੇ ਨਾਮ ਦੀ ਖ਼ਾਤਰ, ਮੈਂ ਉਹਨਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਮੈਂ ਅਜਿਹਾ ਇਸ ਲਈ ਕੀਤਾ ਕਿ ਮੇਰਾ ਨਾਮ ਉਹਨਾਂ ਕੌਮਾਂ ਦੀ ਨਿਗਾਹ ਵਿੱਚ ਅਪਵਿੱਤਰ ਨਾ ਰਹੇ ਜਿਨ੍ਹਾਂ ਦੇ ਵਿੱਚ ਉਹ ਰਹਿੰਦੇ ਸਨ ਅਤੇ ਜਿਨ੍ਹਾਂ ਦੀ ਨਜ਼ਰ ਵਿੱਚ ਮੈਂ ਇਸਰਾਏਲੀਆਂ ਉੱਤੇ ਆਪਣੇ ਆਪ ਨੂੰ ਪ੍ਰਗਟ ਕੀਤਾ ਸੀ।
10ਇਸ ਲਈ ਮੈਂ ਉਹਨਾਂ ਨੂੰ ਮਿਸਰ ਵਿੱਚੋਂ ਕੱਢ ਕੇ ਉਜਾੜ ਵਿੱਚ ਲਿਆਇਆ।