ਹਿਜ਼ਕੀਏਲ 20

ਪਰ ਆਪਣੇ ਨਾਮ ਦੀ ਖ਼ਾਤਰ, ਮੈਂ ਉਹਨਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਮੈਂ ਅਜਿਹਾ ਇਸ ਲਈ ਕੀਤਾ ਕਿ ਮੇਰਾ ਨਾਮ ਉਹਨਾਂ ਕੌਮਾਂ ਦੀ ਨਿਗਾਹ ਵਿੱਚ ਅਪਵਿੱਤਰ ਨਾ ਰਹੇ ਜਿਨ੍ਹਾਂ ਦੇ ਵਿੱਚ ਉਹ ਰਹਿੰਦੇ ਸਨ ਅਤੇ ਜਿਨ੍ਹਾਂ ਦੀ ਨਜ਼ਰ ਵਿੱਚ ਮੈਂ ਇਸਰਾਏਲੀਆਂ ਉੱਤੇ ਆਪਣੇ ਆਪ ਨੂੰ ਪ੍ਰਗਟ ਕੀਤਾ ਸੀ।

Ezekiel 20:9 (UKJV) But I wrought for my name's sake, that it should not be polluted before the heathen, among whom they were, in whose sight I made myself known unto them, in bringing them forth out of the land of Egypt.

7ਅਤੇ ਮੈਂ ਉਹਨਾਂ ਨੂੰ ਕਿਹਾ, “ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭਰਿਸ਼ਟ ਨਾ ਕਰੋ। ਮੈਂ ਤੁਹਾਡਾ ਯਾਹਵੇਹ ਪਰਮੇਸ਼ਵਰ ਹਾਂ।”

8“ ‘ਪਰ ਉਹਨਾਂ ਨੇ ਮੇਰੇ ਵਿਰੁੱਧ ਬਗਾਵਤ ਕੀਤੀ ਅਤੇ ਮੇਰੀ ਨਾ ਸੁਣੀ; ਉਹਨਾਂ ਨੇ ਉਹਨਾਂ ਘਿਣਾਉਂਣੀਆਂ ਮੂਰਤਾਂ ਤੋਂ ਛੁਟਕਾਰਾ ਨਹੀਂ ਪਾਇਆ ਜਿਨ੍ਹਾਂ ਉੱਤੇ ਉਹਨਾਂ ਨੇ ਆਪਣੀਆਂ ਨਜ਼ਰਾਂ ਟਿਕਾਈਆਂ ਸਨ, ਨਾ ਹੀ ਉਹਨਾਂ ਨੇ ਮਿਸਰ ਦੀਆਂ ਮੂਰਤੀਆਂ ਨੂੰ ਤਿਆਗਿਆ। ਇਸ ਲਈ ਮੈਂ ਆਖਿਆ ਕਿ ਮੈਂ ਆਪਣਾ ਕ੍ਰੋਧ ਉਹਨਾਂ ਉੱਤੇ ਡੋਲ੍ਹਾਂਗਾ ਅਤੇ ਮਿਸਰ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਕੱਢਾਂਗਾ।

9ਪਰ ਆਪਣੇ ਨਾਮ ਦੀ ਖ਼ਾਤਰ, ਮੈਂ ਉਹਨਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ। ਮੈਂ ਅਜਿਹਾ ਇਸ ਲਈ ਕੀਤਾ ਕਿ ਮੇਰਾ ਨਾਮ ਉਹਨਾਂ ਕੌਮਾਂ ਦੀ ਨਿਗਾਹ ਵਿੱਚ ਅਪਵਿੱਤਰ ਨਾ ਰਹੇ ਜਿਨ੍ਹਾਂ ਦੇ ਵਿੱਚ ਉਹ ਰਹਿੰਦੇ ਸਨ ਅਤੇ ਜਿਨ੍ਹਾਂ ਦੀ ਨਜ਼ਰ ਵਿੱਚ ਮੈਂ ਇਸਰਾਏਲੀਆਂ ਉੱਤੇ ਆਪਣੇ ਆਪ ਨੂੰ ਪ੍ਰਗਟ ਕੀਤਾ ਸੀ।

10ਇਸ ਲਈ ਮੈਂ ਉਹਨਾਂ ਨੂੰ ਮਿਸਰ ਵਿੱਚੋਂ ਕੱਢ ਕੇ ਉਜਾੜ ਵਿੱਚ ਲਿਆਇਆ।

11ਮੈਂ ਉਹਨਾਂ ਨੂੰ ਆਪਣੇ ਹੁਕਮ ਦਿੱਤੇ ਅਤੇ ਉਹਨਾਂ ਨੂੰ ਆਪਣੇ ਬਿਵਸਥਾ ਦੱਸੀਆਂ, ਤਾਂ ਕਿ ਮਨੁੱਖ ਉਹਨਾਂ ਨੂੰ ਮੰਨ ਕੇ ਜੀਉਂਦਾ ਰਹੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.