8ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
9“ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਆਖ, ‘ਯਾਹਵੇਹ ਇਸ ਤਰ੍ਹਾਂ ਆਖਦਾ ਹੈ: “ ‘ਇੱਕ ਤਲਵਾਰ, ਇੱਕ ਤਲਵਾਰ, ਲਿਸ਼ਕਦੀ ਹੋਈ ਤਿੱਖੀ ਤਲਵਾਰ
10ਕਤਲੇਆਮ ਲਈ ਤਿੱਖੀ ਕੀਤੀ ਗਈ, ਬਿਜਲੀ ਵਾਂਗ ਚਮਕਣ ਲਈ ਚਮਕਾਈ ਗਈ! “ ‘ਕੀ ਅਸੀਂ ਆਪਣੇ ਸ਼ਾਹੀ ਪੁੱਤਰ ਦੇ ਰਾਜਦੰਡ ਵਿੱਚ ਅਨੰਦ ਕਰੀਏ? ਤਲਵਾਰ ਅਜਿਹੀ ਹਰ ਸੋਟੀ ਨੂੰ ਤੁੱਛ ਸਮਝਦੀ ਹੈ।
11“ ‘ਉਹ ਨੇ ਉਸ ਨੂੰ ਲਿਸ਼ਕਾਉਣ ਲਈ ਦਿੱਤਾ ਹੈ, ਤਾਂ ਜੋ ਹੱਥ ਵਿੱਚ ਫੜੀ ਜਾਵੇ। ਉਹ ਤਿੱਖੀ ਕੀਤੀ ਗਈ ਅਤੇ ਲਿਸ਼ਕਾਈ ਗਈ, ਤਾਂ ਜੋ ਉਹ ਵੱਢਣ ਵਾਲੇ ਦੇ ਹੱਥ ਵਿੱਚ ਦਿੱਤੀ ਜਾਵੇ।
12ਹੇ ਮਨੁੱਖ ਦੇ ਪੁੱਤਰ, ਚੀਕ ਅਤੇ ਵਿਰਲਾਪ ਕਰ, ਕਿਉਂ ਜੋ ਇਹ ਮੇਰੇ ਲੋਕਾਂ ਦੇ ਵਿਰੁੱਧ ਹੈ। ਇਹ ਇਸਰਾਏਲ ਦੇ ਸਾਰੇ ਰਾਜਕੁਮਾਰਾ ਦੇ ਵਿਰੁੱਧ ਹੈ। ਉਹ ਮੇਰੇ ਲੋਕਾਂ ਸਮੇਤ ਤਲਵਾਰ ਵੱਲ ਸੁੱਟੇ ਗਏ ਹਨ। ਇਸ ਲਈ ਆਪਣੀ ਛਾਤੀ ਨੂੰ ਕੁੱਟ।