ਹਿਜ਼ਕੀਏਲ 21

“ਇਸ ਲਈ, ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਆਪਣੇ ਹੱਥਾਂ ਨਾਲ ਤਾੜੀ ਮਾਰ। ਅਤੇ ਤਲਵਾਰ ਦਾ ਬਲ ਤੀਜੀ ਵਾਰ ਦੁੱਗਣਾ ਹੋ ਜਾਵੇ, ਵੱਢਿਆਂ ਹੋਇਆਂ ਦੀ ਤਲਵਾਰ! ਇਹ ਤਲਵਾਰ ਹੈ ਜਿਸ ਤੋਂ ਕੋਠੜੀਆਂ ਵਿੱਚ ਵੀ ਕੋਈ ਨਹੀਂ ਬਚ ਸਕਦਾ ਹੈ, ਜਿਹੜੀ ਉਹਨਾਂ ਨੂੰ ਘੇਰਦੀ ਹੈ।

Ezekiel 21:14 (UKJV) You therefore, son of man, prophesy, and strike yours hands together. and let the sword be doubled the third time, the sword of the slain: it is the sword of the great men that are slain, which enters into their privy chambers.

12ਹੇ ਮਨੁੱਖ ਦੇ ਪੁੱਤਰ, ਚੀਕ ਅਤੇ ਵਿਰਲਾਪ ਕਰ, ਕਿਉਂ ਜੋ ਇਹ ਮੇਰੇ ਲੋਕਾਂ ਦੇ ਵਿਰੁੱਧ ਹੈ। ਇਹ ਇਸਰਾਏਲ ਦੇ ਸਾਰੇ ਰਾਜਕੁਮਾਰਾ ਦੇ ਵਿਰੁੱਧ ਹੈ। ਉਹ ਮੇਰੇ ਲੋਕਾਂ ਸਮੇਤ ਤਲਵਾਰ ਵੱਲ ਸੁੱਟੇ ਗਏ ਹਨ। ਇਸ ਲਈ ਆਪਣੀ ਛਾਤੀ ਨੂੰ ਕੁੱਟ।

13“ ‘ਕਿਉਂਕਿ ਪਰਤਾਵਾ ਹੋ ਗਿਆ ਅਤੇ ਕੀ ਹੋਵੇਗਾ ਜੇ ਰਾਜਦੰਡ ਤੁੱਛ ਜਾਣੇ ਅਤੇ ਫੇਰ ਨਾ ਹੋਵੇ? ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।’

14“ਇਸ ਲਈ, ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਆਪਣੇ ਹੱਥਾਂ ਨਾਲ ਤਾੜੀ ਮਾਰ। ਅਤੇ ਤਲਵਾਰ ਦਾ ਬਲ ਤੀਜੀ ਵਾਰ ਦੁੱਗਣਾ ਹੋ ਜਾਵੇ, ਵੱਢਿਆਂ ਹੋਇਆਂ ਦੀ ਤਲਵਾਰ! ਇਹ ਤਲਵਾਰ ਹੈ ਜਿਸ ਤੋਂ ਕੋਠੜੀਆਂ ਵਿੱਚ ਵੀ ਕੋਈ ਨਹੀਂ ਬਚ ਸਕਦਾ ਹੈ, ਜਿਹੜੀ ਉਹਨਾਂ ਨੂੰ ਘੇਰਦੀ ਹੈ।

15ਤਾਂ ਜੋ ਦਿਲ ਡਰ ਨਾਲ ਪਿਘਲ ਜਾਣ ਅਤੇ ਡਿੱਗੇ ਹੋਏ ਬਹੁਤ ਹੋਣ, ਮੈਂ ਉਹਨਾਂ ਦੇ ਸਾਰੇ ਫਾਟਕਾਂ ਉੱਤੇ ਤਲਵਾਰ ਨੂੰ ਕਤਲ ਕਰਨ ਲਈ ਰੱਖਿਆ ਹੈ। ਦੇਖੋ! ਇਹ ਬਿਜਲੀ ਵਾਂਗ ਟਕਰਾਉਣ ਲਈ ਤਿਆਰ ਕੀਤਾ ਗਿਆ ਹੈ, ਇਸ ਨੂੰ ਕਤਲ ਕਰਨ ਲਈ ਫੜਿਆ ਗਿਆ ਹੈ।

16ਤਲਵਾਰ ਸੱਜੇ ਪਾਸੇ ਮਾਰ, ਫਿਰ ਖੱਬੇ ਪਾਸੇ, ਜਿੱਥੇ ਵੀ ਤੁਹਾਡਾ ਖੂਨ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.