ਹਿਜ਼ਕੀਏਲ 21

ਤਾਂ ਜੋ ਦਿਲ ਡਰ ਨਾਲ ਪਿਘਲ ਜਾਣ ਅਤੇ ਡਿੱਗੇ ਹੋਏ ਬਹੁਤ ਹੋਣ, ਮੈਂ ਉਹਨਾਂ ਦੇ ਸਾਰੇ ਫਾਟਕਾਂ ਉੱਤੇ ਤਲਵਾਰ ਨੂੰ ਕਤਲ ਕਰਨ ਲਈ ਰੱਖਿਆ ਹੈ। ਦੇਖੋ! ਇਹ ਬਿਜਲੀ ਵਾਂਗ ਟਕਰਾਉਣ ਲਈ ਤਿਆਰ ਕੀਤਾ ਗਿਆ ਹੈ, ਇਸ ਨੂੰ ਕਤਲ ਕਰਨ ਲਈ ਫੜਿਆ ਗਿਆ ਹੈ।

Ezekiel 21:15 (UKJV) I have set the point of the sword against all their gates, that their heart may faint, and their ruins be multiplied: ah! it is made bright, it is wrapped up for the slaughter.

13“ ‘ਕਿਉਂਕਿ ਪਰਤਾਵਾ ਹੋ ਗਿਆ ਅਤੇ ਕੀ ਹੋਵੇਗਾ ਜੇ ਰਾਜਦੰਡ ਤੁੱਛ ਜਾਣੇ ਅਤੇ ਫੇਰ ਨਾ ਹੋਵੇ? ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।’

14“ਇਸ ਲਈ, ਹੇ ਮਨੁੱਖ ਦੇ ਪੁੱਤਰ, ਭਵਿੱਖਬਾਣੀ ਕਰ ਅਤੇ ਆਪਣੇ ਹੱਥਾਂ ਨਾਲ ਤਾੜੀ ਮਾਰ। ਅਤੇ ਤਲਵਾਰ ਦਾ ਬਲ ਤੀਜੀ ਵਾਰ ਦੁੱਗਣਾ ਹੋ ਜਾਵੇ, ਵੱਢਿਆਂ ਹੋਇਆਂ ਦੀ ਤਲਵਾਰ! ਇਹ ਤਲਵਾਰ ਹੈ ਜਿਸ ਤੋਂ ਕੋਠੜੀਆਂ ਵਿੱਚ ਵੀ ਕੋਈ ਨਹੀਂ ਬਚ ਸਕਦਾ ਹੈ, ਜਿਹੜੀ ਉਹਨਾਂ ਨੂੰ ਘੇਰਦੀ ਹੈ।

15ਤਾਂ ਜੋ ਦਿਲ ਡਰ ਨਾਲ ਪਿਘਲ ਜਾਣ ਅਤੇ ਡਿੱਗੇ ਹੋਏ ਬਹੁਤ ਹੋਣ, ਮੈਂ ਉਹਨਾਂ ਦੇ ਸਾਰੇ ਫਾਟਕਾਂ ਉੱਤੇ ਤਲਵਾਰ ਨੂੰ ਕਤਲ ਕਰਨ ਲਈ ਰੱਖਿਆ ਹੈ। ਦੇਖੋ! ਇਹ ਬਿਜਲੀ ਵਾਂਗ ਟਕਰਾਉਣ ਲਈ ਤਿਆਰ ਕੀਤਾ ਗਿਆ ਹੈ, ਇਸ ਨੂੰ ਕਤਲ ਕਰਨ ਲਈ ਫੜਿਆ ਗਿਆ ਹੈ।

16ਤਲਵਾਰ ਸੱਜੇ ਪਾਸੇ ਮਾਰ, ਫਿਰ ਖੱਬੇ ਪਾਸੇ, ਜਿੱਥੇ ਵੀ ਤੁਹਾਡਾ ਖੂਨ ਹੋਵੇ।

17ਮੈਂ ਵੀ ਆਪਣੇ ਹੱਥ ਇਕੱਠੇ ਕਰਾਂਗਾ, ਅਤੇ ਮੇਰਾ ਕ੍ਰੋਧ ਸ਼ਾਂਤ ਹੋ ਜਾਵੇਗਾ। ਮੈਂ ਯਾਹਵੇਹ ਨੇ ਇਹ ਬੋਲਿਆ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.