ਹਿਜ਼ਕੀਏਲ 21

“ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲਈ ਦੋ ਰਾਹ ਬਣਾ ਜਿਹਨਾਂ ਵਿੱਚੋਂ ਦੀ ਬਾਬੇਲ ਦੇ ਰਾਜੇ ਦੀ ਤਲਵਾਰ ਆਵੇ। ਇੱਕ ਹੀ ਦੇਸ ਵਿੱਚੋਂ ਇਹ ਦੋਨੋਂ ਨਿੱਕਲਣਗੇ। ਇੱਕ ਨਿਸ਼ਾਨ ਬਣਾ। ਸ਼ਹਿਰ ਦੇ ਰਾਹ ਦੇ ਸਿਰੇ ਤੇ ਬਣਾ।

Ezekiel 21:19 (UKJV) Also, you son of man, appoint you two ways, that the sword of the king of Babylon may come: both two shall come forth out of one land: and choose you a place, choose it at the head of the way to the city.

17ਮੈਂ ਵੀ ਆਪਣੇ ਹੱਥ ਇਕੱਠੇ ਕਰਾਂਗਾ, ਅਤੇ ਮੇਰਾ ਕ੍ਰੋਧ ਸ਼ਾਂਤ ਹੋ ਜਾਵੇਗਾ। ਮੈਂ ਯਾਹਵੇਹ ਨੇ ਇਹ ਬੋਲਿਆ ਹੈ।”

18ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

19“ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲਈ ਦੋ ਰਾਹ ਬਣਾ ਜਿਹਨਾਂ ਵਿੱਚੋਂ ਦੀ ਬਾਬੇਲ ਦੇ ਰਾਜੇ ਦੀ ਤਲਵਾਰ ਆਵੇ। ਇੱਕ ਹੀ ਦੇਸ ਵਿੱਚੋਂ ਇਹ ਦੋਨੋਂ ਨਿੱਕਲਣਗੇ। ਇੱਕ ਨਿਸ਼ਾਨ ਬਣਾ। ਸ਼ਹਿਰ ਦੇ ਰਾਹ ਦੇ ਸਿਰੇ ਤੇ ਬਣਾ।

20ਇੱਕ ਰਾਹ ਕੱਢ ਜਿਸ ਵਿੱਚੋਂ ਤਲਵਾਰ ਅੰਮੋਨੀਆਂ ਦੇ ਰਬਾਹ ਨਗਰ ਉੱਤੇ ਅਤੇ ਯਹੂਦਾਹ ਦੇ ਗੜ੍ਹ ਵਾਲੇ ਯੇਰੂਸ਼ਲੇਮ ਉੱਤੇ ਵੀ ਆਵੇ।

21ਕਿਉਂਕਿ ਬਾਬੇਲ ਦਾ ਰਾਜਾ ਸ਼ਗਨਾਂ ਦੀ ਭਾਲ ਕਰਨ ਲਈ, ਦੋ ਰਾਹਾਂ ਦੇ ਸੰਗਮ ਉੱਤੇ, ਚੌਰਾਹੇ ਉੱਤੇ ਰੁਕੇਗਾ: ਉਹ ਤੀਰਾਂ ਨਾਲ ਗੁਣੇ ਪਾਵੇਗਾ, ਉਹ ਆਪਣੀਆਂ ਮੂਰਤੀਆਂ ਦੀ ਸਲਾਹ ਲਵੇਗਾ, ਉਹ ਬਲੀ ਕੀਤੇ ਜਾਨਵਰ ਦੇ ਜਿਗਰ ਦੀ ਜਾਂਚ ਕਰੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.