19“ਹੇ ਮਨੁੱਖ ਦੇ ਪੁੱਤਰ, ਤੂੰ ਆਪਣੇ ਲਈ ਦੋ ਰਾਹ ਬਣਾ ਜਿਹਨਾਂ ਵਿੱਚੋਂ ਦੀ ਬਾਬੇਲ ਦੇ ਰਾਜੇ ਦੀ ਤਲਵਾਰ ਆਵੇ। ਇੱਕ ਹੀ ਦੇਸ ਵਿੱਚੋਂ ਇਹ ਦੋਨੋਂ ਨਿੱਕਲਣਗੇ। ਇੱਕ ਨਿਸ਼ਾਨ ਬਣਾ। ਸ਼ਹਿਰ ਦੇ ਰਾਹ ਦੇ ਸਿਰੇ ਤੇ ਬਣਾ।
20ਇੱਕ ਰਾਹ ਕੱਢ ਜਿਸ ਵਿੱਚੋਂ ਤਲਵਾਰ ਅੰਮੋਨੀਆਂ ਦੇ ਰਬਾਹ ਨਗਰ ਉੱਤੇ ਅਤੇ ਯਹੂਦਾਹ ਦੇ ਗੜ੍ਹ ਵਾਲੇ ਯੇਰੂਸ਼ਲੇਮ ਉੱਤੇ ਵੀ ਆਵੇ।
21ਕਿਉਂਕਿ ਬਾਬੇਲ ਦਾ ਰਾਜਾ ਸ਼ਗਨਾਂ ਦੀ ਭਾਲ ਕਰਨ ਲਈ, ਦੋ ਰਾਹਾਂ ਦੇ ਸੰਗਮ ਉੱਤੇ, ਚੌਰਾਹੇ ਉੱਤੇ ਰੁਕੇਗਾ: ਉਹ ਤੀਰਾਂ ਨਾਲ ਗੁਣੇ ਪਾਵੇਗਾ, ਉਹ ਆਪਣੀਆਂ ਮੂਰਤੀਆਂ ਦੀ ਸਲਾਹ ਲਵੇਗਾ, ਉਹ ਬਲੀ ਕੀਤੇ ਜਾਨਵਰ ਦੇ ਜਿਗਰ ਦੀ ਜਾਂਚ ਕਰੇਗਾ।
22ਉਹ ਦੇ ਸੱਜੇ ਹੱਥ ਯੇਰੂਸ਼ਲੇਮ ਦਾ ਉਪਾਅ ਪੈਂਦਾ ਹੈ ਕਿ ਕਿਲ੍ਹਾ ਤੋੜ ਯੰਤਰਾਂ ਨੂੰ ਲਾਵੇ ਅਤੇ ਕੱਟਣ ਵੱਢਣ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਆਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲ੍ਹਾ ਤੋੜ ਆਵਾਜ਼ ਨੂੰ ਲਾਵੇ ਅਤੇ ਘੇਰਾ ਬੰਨ੍ਹੇ ਅਤੇ ਬੁਰਜ ਬਣਾਵੇ।
23ਪਰ ਉਹਨਾਂ ਦੀ ਨਜ਼ਰ ਵਿੱਚ ਇਹ ਝੂਠੇ ਉਪਾਅ ਵਾਂਗੂੰ ਹੋਵੇਗਾ, ਅਰਥਾਤ ਉਹਨਾਂ ਲਈ ਜਿਹਨਾਂ ਨੇ ਸਹੁੰ ਖਾਧੀ ਸੀ, ਪਰ ਉਹ ਬਦੀ ਨੂੰ ਚੇਤੇ ਕਰੇਗਾ ਤਾਂ ਜੋ ਉਹ ਫੜੇ ਜਾਣ।