ਹਿਜ਼ਕੀਏਲ 21

ਉਹ ਦੇ ਸੱਜੇ ਹੱਥ ਯੇਰੂਸ਼ਲੇਮ ਦਾ ਉਪਾਅ ਪੈਂਦਾ ਹੈ ਕਿ ਕਿਲ੍ਹਾ ਤੋੜ ਯੰਤਰਾਂ ਨੂੰ ਲਾਵੇ ਅਤੇ ਕੱਟਣ ਵੱਢਣ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਆਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲ੍ਹਾ ਤੋੜ ਆਵਾਜ਼ ਨੂੰ ਲਾਵੇ ਅਤੇ ਘੇਰਾ ਬੰਨ੍ਹੇ ਅਤੇ ਬੁਰਜ ਬਣਾਵੇ।

Ezekiel 21:22 (UKJV) At his right hand was the divination for Jerusalem, to appoint captains, to open the mouth in the slaughter, to lift up the voice with shouting, to appoint battering rams against the gates, to cast a mount, and to build a fort.

20ਇੱਕ ਰਾਹ ਕੱਢ ਜਿਸ ਵਿੱਚੋਂ ਤਲਵਾਰ ਅੰਮੋਨੀਆਂ ਦੇ ਰਬਾਹ ਨਗਰ ਉੱਤੇ ਅਤੇ ਯਹੂਦਾਹ ਦੇ ਗੜ੍ਹ ਵਾਲੇ ਯੇਰੂਸ਼ਲੇਮ ਉੱਤੇ ਵੀ ਆਵੇ।

21ਕਿਉਂਕਿ ਬਾਬੇਲ ਦਾ ਰਾਜਾ ਸ਼ਗਨਾਂ ਦੀ ਭਾਲ ਕਰਨ ਲਈ, ਦੋ ਰਾਹਾਂ ਦੇ ਸੰਗਮ ਉੱਤੇ, ਚੌਰਾਹੇ ਉੱਤੇ ਰੁਕੇਗਾ: ਉਹ ਤੀਰਾਂ ਨਾਲ ਗੁਣੇ ਪਾਵੇਗਾ, ਉਹ ਆਪਣੀਆਂ ਮੂਰਤੀਆਂ ਦੀ ਸਲਾਹ ਲਵੇਗਾ, ਉਹ ਬਲੀ ਕੀਤੇ ਜਾਨਵਰ ਦੇ ਜਿਗਰ ਦੀ ਜਾਂਚ ਕਰੇਗਾ।

22ਉਹ ਦੇ ਸੱਜੇ ਹੱਥ ਯੇਰੂਸ਼ਲੇਮ ਦਾ ਉਪਾਅ ਪੈਂਦਾ ਹੈ ਕਿ ਕਿਲ੍ਹਾ ਤੋੜ ਯੰਤਰਾਂ ਨੂੰ ਲਾਵੇ ਅਤੇ ਕੱਟਣ ਵੱਢਣ ਲਈ ਮੂੰਹ ਖੋਲ੍ਹੇ, ਜੈਕਾਰੇ ਦੀ ਆਵਾਜ਼ ਉਠਾਵੇ ਅਤੇ ਫਾਟਕਾਂ ਉੱਤੇ ਕਿਲ੍ਹਾ ਤੋੜ ਆਵਾਜ਼ ਨੂੰ ਲਾਵੇ ਅਤੇ ਘੇਰਾ ਬੰਨ੍ਹੇ ਅਤੇ ਬੁਰਜ ਬਣਾਵੇ।

23ਪਰ ਉਹਨਾਂ ਦੀ ਨਜ਼ਰ ਵਿੱਚ ਇਹ ਝੂਠੇ ਉਪਾਅ ਵਾਂਗੂੰ ਹੋਵੇਗਾ, ਅਰਥਾਤ ਉਹਨਾਂ ਲਈ ਜਿਹਨਾਂ ਨੇ ਸਹੁੰ ਖਾਧੀ ਸੀ, ਪਰ ਉਹ ਬਦੀ ਨੂੰ ਚੇਤੇ ਕਰੇਗਾ ਤਾਂ ਜੋ ਉਹ ਫੜੇ ਜਾਣ।

24“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ‘ਕਿਉਂਕਿ ਤੁਸੀਂ ਆਪਣੀ ਖੁੱਲ੍ਹੇਆਮ ਬਗਾਵਤ ਕਰਕੇ ਆਪਣੇ ਪਾਪਾਂ ਨੂੰ ਚੇਤੇ ਕਰਾਇਆ ਹੈ, ਇੱਥੋਂ ਤੱਕ ਕਿ ਤੁਹਾਡੇ ਸਾਰੇ ਕੰਮਾਂ ਵਿੱਚ ਤੁਹਾਡੇ ਪਾਪ ਦਿਸਦੇ ਹਨ। ਤੁਸੀਂ ਧਿਆਨ ਵਿੱਚ ਆ ਗਏ ਹੋ, ਇਸ ਲਈ ਤੁਸੀਂ ਹੱਥ ਵਿੱਚ ਫੜੇ ਜਾਓਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.