14ਕੀ ਤੇਰੀ ਹਿੰਮਤ ਰਹੇਗੀ ਜਾਂ ਤੇਰੇ ਹੱਥ ਵਿੱਚ ਬਲ ਹੋਵੇਗਾ ਜਦੋਂ ਮੈਂ ਤੇਰਾ ਨਿਆਂ ਕਰਾਂਗਾ? ਮੈਂ ਯਾਹਵੇਹ ਬੋਲਦਾ ਹਾਂ, ਅਤੇ ਮੈਂ ਇਹ ਕਰਾਂਗਾ।
15ਮੈਂ ਤੁਹਾਨੂੰ ਕੌਮਾਂ ਵਿੱਚ ਖਿੰਡਾ ਦਿਆਂਗਾ ਅਤੇ ਦੇਸ਼ਾਂ ਵਿੱਚ ਖਿੰਡਾ ਦਿਆਂਗਾ। ਅਤੇ ਮੈਂ ਤੁਹਾਡੀ ਗੰਦਗੀ ਨੂੰ ਖਤਮ ਕਰ ਦਿਆਂਗਾ।
16ਜਦੋਂ ਤੁਸੀਂ ਕੌਮਾਂ ਦੀਆਂ ਨਜ਼ਰਾਂ ਵਿੱਚ ਭ੍ਰਿਸ਼ਟ ਹੋ ਜਾਵੋਂਗੇ ਤਾਂ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ।’ ”
17ਤਦ ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
18“ਹੇ ਮਨੁੱਖ ਦੇ ਪੁੱਤਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ਼ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ, ਜੋ ਭੱਠੀ ਵਿੱਚ ਹਨ। ਉਹ ਚਾਂਦੀ ਦੀ ਮੈਲ਼ ਹਨ।