ਹਿਜ਼ਕੀਏਲ 22

“ਹੇ ਮਨੁੱਖ ਦੇ ਪੁੱਤਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ਼ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ, ਜੋ ਭੱਠੀ ਵਿੱਚ ਹਨ। ਉਹ ਚਾਂਦੀ ਦੀ ਮੈਲ਼ ਹਨ।

Ezekiel 22:18 (UKJV) Son of man, the house of Israel is to me become dross: all they are brass, and tin, and iron, and lead, in the midst of the furnace; they are even the dross of silver.

16ਜਦੋਂ ਤੁਸੀਂ ਕੌਮਾਂ ਦੀਆਂ ਨਜ਼ਰਾਂ ਵਿੱਚ ਭ੍ਰਿਸ਼ਟ ਹੋ ਜਾਵੋਂਗੇ ਤਾਂ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ।’ ”

17ਤਦ ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

18“ਹੇ ਮਨੁੱਖ ਦੇ ਪੁੱਤਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ਼ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ, ਜੋ ਭੱਠੀ ਵਿੱਚ ਹਨ। ਉਹ ਚਾਂਦੀ ਦੀ ਮੈਲ਼ ਹਨ।

19ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ‘ਕਿਉਂਕਿ ਤੁਸੀਂ ਸਾਰੇ ਮੈਲ਼ ਬਣ ਹੋ ਗਏ ਹੋ, ਮੈਂ ਤੁਹਾਨੂੰ ਯੇਰੂਸ਼ਲੇਮ ਵਿੱਚ ਇਕੱਠਾ ਕਰਾਂਗਾ।

20ਜਿਵੇਂ ਉਹ ਚਾਂਦੀ, ਪਿੱਤਲ, ਲੋਹਾ, ਸਿੱਕਾ ਅਤੇ ਟੀਨ ਭੱਠੀ ਵਿੱਚ ਇਕੱਠਾ ਪਾਉਂਦੇ ਹਨ ਅਤੇ ਉਹਨਾਂ ਨੂੰ ਅੱਗ ਨਾਲ ਤਾਉਂਦੇ ਹਨ, ਤਾਂ ਜੋ ਉਹਨਾਂ ਨੂੰ ਪਿਘਲਾ ਦੇਣ, ਓਵੇਂ ਹੀ ਮੈਂ ਆਪਣੇ ਕਹਿਰ ਅਤੇ ਕ੍ਰੋਧ ਵਿੱਚ ਤੁਹਾਨੂੰ ਇਕੱਠਾ ਕਰਾਂਗਾ ਅਤੇ ਤੁਹਾਨੂੰ ਉੱਥੇ ਰੱਖ ਕੇ ਪਿਘਲਾਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.