17ਤਦ ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
18“ਹੇ ਮਨੁੱਖ ਦੇ ਪੁੱਤਰ, ਇਸਰਾਏਲ ਦਾ ਘਰਾਣਾ ਮੇਰੇ ਲਈ ਮੈਲ਼ ਹੋ ਗਿਆ ਹੈ, ਉਹ ਸਾਰੇ ਦਾ ਸਾਰਾ ਪਿੱਤਲ, ਟੀਨ, ਲੋਹਾ ਅਤੇ ਸਿੱਕਾ ਹੈ, ਜੋ ਭੱਠੀ ਵਿੱਚ ਹਨ। ਉਹ ਚਾਂਦੀ ਦੀ ਮੈਲ਼ ਹਨ।
19ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ‘ਕਿਉਂਕਿ ਤੁਸੀਂ ਸਾਰੇ ਮੈਲ਼ ਬਣ ਹੋ ਗਏ ਹੋ, ਮੈਂ ਤੁਹਾਨੂੰ ਯੇਰੂਸ਼ਲੇਮ ਵਿੱਚ ਇਕੱਠਾ ਕਰਾਂਗਾ।
20ਜਿਵੇਂ ਉਹ ਚਾਂਦੀ, ਪਿੱਤਲ, ਲੋਹਾ, ਸਿੱਕਾ ਅਤੇ ਟੀਨ ਭੱਠੀ ਵਿੱਚ ਇਕੱਠਾ ਪਾਉਂਦੇ ਹਨ ਅਤੇ ਉਹਨਾਂ ਨੂੰ ਅੱਗ ਨਾਲ ਤਾਉਂਦੇ ਹਨ, ਤਾਂ ਜੋ ਉਹਨਾਂ ਨੂੰ ਪਿਘਲਾ ਦੇਣ, ਓਵੇਂ ਹੀ ਮੈਂ ਆਪਣੇ ਕਹਿਰ ਅਤੇ ਕ੍ਰੋਧ ਵਿੱਚ ਤੁਹਾਨੂੰ ਇਕੱਠਾ ਕਰਾਂਗਾ ਅਤੇ ਤੁਹਾਨੂੰ ਉੱਥੇ ਰੱਖ ਕੇ ਪਿਘਲਾਵਾਂਗਾ।
21ਮੈਂ ਤੁਹਾਨੂੰ ਇਕੱਠਾ ਕਰਾਂਗਾ ਅਤੇ ਆਪਣੇ ਕਹਿਰ ਦੀ ਅੱਗ ਵਿੱਚ ਤੁਹਾਨੂੰ ਤਪਾਵਾਂਗਾ, ਅਤੇ ਤੁਸੀਂ ਉਸ ਦੇ ਅੰਦਰ ਪਿਘਲ ਜਾਵੋਂਗੇ।