21ਮੈਂ ਤੁਹਾਨੂੰ ਇਕੱਠਾ ਕਰਾਂਗਾ ਅਤੇ ਆਪਣੇ ਕਹਿਰ ਦੀ ਅੱਗ ਵਿੱਚ ਤੁਹਾਨੂੰ ਤਪਾਵਾਂਗਾ, ਅਤੇ ਤੁਸੀਂ ਉਸ ਦੇ ਅੰਦਰ ਪਿਘਲ ਜਾਵੋਂਗੇ।
22ਜਿਵੇਂ ਚਾਂਦੀ ਭੱਠੀ ਵਿੱਚ ਪਿਘਲਾਈ ਜਾਂਦੀ ਹੈ, ਓਵੇਂ ਤੁਸੀਂ ਉਸ ਵਿੱਚ ਪਿਘਲਾਏ ਜਾਓਗੇ, ਤਾਂ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਨੇ ਆਪਣਾ ਕਹਿਰ ਤੁਹਾਡੇ ਉੱਤੇ ਪਾਇਆ ਹੈ।’ ”
23ਫੇਰ ਮੇਰੇ ਕੋਲ ਯਾਹਵੇਹ ਦਾ ਬਚਨ ਆਇਆ:
24“ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ‘ਤੂੰ ਉਹ ਧਰਤੀ ਹੈ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ।’
25ਉਸਦੇ ਅੰਦਰ ਉਸਦੇ ਨਬੀਆਂ ਦੀ ਸਾਜਿਸ਼ ਹੈ ਜਿਵੇਂ ਇੱਕ ਗਰਜਦਾ ਸ਼ੇਰ ਆਪਣੇ ਸ਼ਿਕਾਰ ਨੂੰ ਪਾੜਦਾ ਹੈ; ਉਹ ਲੋਕਾਂ ਨੂੰ ਖਾ ਜਾਂਦੇ ਹਨ, ਖਜ਼ਾਨੇ ਅਤੇ ਕੀਮਤੀ ਚੀਜ਼ਾਂ ਲੈ ਜਾਂਦੇ ਹਨ ਅਤੇ ਉਸਦੇ ਅੰਦਰ ਬਹੁਤ ਸਾਰੀਆਂ ਵਿਧਵਾਵਾਂ ਬਣਾਉਂਦੇ ਹਨ।