22ਜਿਵੇਂ ਚਾਂਦੀ ਭੱਠੀ ਵਿੱਚ ਪਿਘਲਾਈ ਜਾਂਦੀ ਹੈ, ਓਵੇਂ ਤੁਸੀਂ ਉਸ ਵਿੱਚ ਪਿਘਲਾਏ ਜਾਓਗੇ, ਤਾਂ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਨੇ ਆਪਣਾ ਕਹਿਰ ਤੁਹਾਡੇ ਉੱਤੇ ਪਾਇਆ ਹੈ।’ ”
23ਫੇਰ ਮੇਰੇ ਕੋਲ ਯਾਹਵੇਹ ਦਾ ਬਚਨ ਆਇਆ:
24“ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ‘ਤੂੰ ਉਹ ਧਰਤੀ ਹੈ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ।’
25ਉਸਦੇ ਅੰਦਰ ਉਸਦੇ ਨਬੀਆਂ ਦੀ ਸਾਜਿਸ਼ ਹੈ ਜਿਵੇਂ ਇੱਕ ਗਰਜਦਾ ਸ਼ੇਰ ਆਪਣੇ ਸ਼ਿਕਾਰ ਨੂੰ ਪਾੜਦਾ ਹੈ; ਉਹ ਲੋਕਾਂ ਨੂੰ ਖਾ ਜਾਂਦੇ ਹਨ, ਖਜ਼ਾਨੇ ਅਤੇ ਕੀਮਤੀ ਚੀਜ਼ਾਂ ਲੈ ਜਾਂਦੇ ਹਨ ਅਤੇ ਉਸਦੇ ਅੰਦਰ ਬਹੁਤ ਸਾਰੀਆਂ ਵਿਧਵਾਵਾਂ ਬਣਾਉਂਦੇ ਹਨ।
26ਉਸ ਦੇ ਜਾਜਕਾਂ ਮੇਰੀ ਬਿਵਸਥਾ ਦੀ ਉਲੰਘਣਾ ਕੀਤੀ; ਅਤੇ ਮੇਰੀਆਂ ਪਵਿੱਤਰ ਵਸਤੂਆਂ ਨੂੰ ਅਪਵਿੱਤਰ ਕਰਦੇ ਹਨ। ਉਹ ਪਵਿੱਤਰ ਅਤੇ ਆਮ ਵਿੱਚ ਫ਼ਰਕ ਨਹੀਂ ਕਰਦੇ; ਉਹ ਸਿਖਾਉਂਦੇ ਹਨ ਕਿ ਅਸ਼ੁੱਧ ਅਤੇ ਸ਼ੁੱਧ ਵਿੱਚ ਕੋਈ ਅੰਤਰ ਨਹੀਂ ਹੈ; ਅਤੇ ਉਹਨਾਂ ਨੇ ਮੇਰੇ ਸਬਤ ਦੀ ਪਾਲਣਾ ਕਰਨ ਲਈ ਆਪਣੀਆਂ ਅੱਖਾਂ ਬੰਦ ਕਰ ਲਈਆਂ, ਇਸ ਲਈ ਮੈਂ ਉਹਨਾਂ ਵਿੱਚ ਅਪਵਿੱਤਰ ਹੋ ਗਿਆ ਹਾਂ।