ਹਿਜ਼ਕੀਏਲ 22

ਉਸਦੇ ਅੰਦਰ ਉਸਦੇ ਨਬੀਆਂ ਦੀ ਸਾਜਿਸ਼ ਹੈ ਜਿਵੇਂ ਇੱਕ ਗਰਜਦਾ ਸ਼ੇਰ ਆਪਣੇ ਸ਼ਿਕਾਰ ਨੂੰ ਪਾੜਦਾ ਹੈ; ਉਹ ਲੋਕਾਂ ਨੂੰ ਖਾ ਜਾਂਦੇ ਹਨ, ਖਜ਼ਾਨੇ ਅਤੇ ਕੀਮਤੀ ਚੀਜ਼ਾਂ ਲੈ ਜਾਂਦੇ ਹਨ ਅਤੇ ਉਸਦੇ ਅੰਦਰ ਬਹੁਤ ਸਾਰੀਆਂ ਵਿਧਵਾਵਾਂ ਬਣਾਉਂਦੇ ਹਨ।

Ezekiel 22:25 (UKJV) There is a conspiracy of her prophets in the midst thereof, like a roaring lion ravening the prey; they have devoured souls; they have taken the treasure and precious things; they have made her many widows in the midst thereof.

23ਫੇਰ ਮੇਰੇ ਕੋਲ ਯਾਹਵੇਹ ਦਾ ਬਚਨ ਆਇਆ:

24“ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ‘ਤੂੰ ਉਹ ਧਰਤੀ ਹੈ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ।’

25ਉਸਦੇ ਅੰਦਰ ਉਸਦੇ ਨਬੀਆਂ ਦੀ ਸਾਜਿਸ਼ ਹੈ ਜਿਵੇਂ ਇੱਕ ਗਰਜਦਾ ਸ਼ੇਰ ਆਪਣੇ ਸ਼ਿਕਾਰ ਨੂੰ ਪਾੜਦਾ ਹੈ; ਉਹ ਲੋਕਾਂ ਨੂੰ ਖਾ ਜਾਂਦੇ ਹਨ, ਖਜ਼ਾਨੇ ਅਤੇ ਕੀਮਤੀ ਚੀਜ਼ਾਂ ਲੈ ਜਾਂਦੇ ਹਨ ਅਤੇ ਉਸਦੇ ਅੰਦਰ ਬਹੁਤ ਸਾਰੀਆਂ ਵਿਧਵਾਵਾਂ ਬਣਾਉਂਦੇ ਹਨ।

26ਉਸ ਦੇ ਜਾਜਕਾਂ ਮੇਰੀ ਬਿਵਸਥਾ ਦੀ ਉਲੰਘਣਾ ਕੀਤੀ; ਅਤੇ ਮੇਰੀਆਂ ਪਵਿੱਤਰ ਵਸਤੂਆਂ ਨੂੰ ਅਪਵਿੱਤਰ ਕਰਦੇ ਹਨ। ਉਹ ਪਵਿੱਤਰ ਅਤੇ ਆਮ ਵਿੱਚ ਫ਼ਰਕ ਨਹੀਂ ਕਰਦੇ; ਉਹ ਸਿਖਾਉਂਦੇ ਹਨ ਕਿ ਅਸ਼ੁੱਧ ਅਤੇ ਸ਼ੁੱਧ ਵਿੱਚ ਕੋਈ ਅੰਤਰ ਨਹੀਂ ਹੈ; ਅਤੇ ਉਹਨਾਂ ਨੇ ਮੇਰੇ ਸਬਤ ਦੀ ਪਾਲਣਾ ਕਰਨ ਲਈ ਆਪਣੀਆਂ ਅੱਖਾਂ ਬੰਦ ਕਰ ਲਈਆਂ, ਇਸ ਲਈ ਮੈਂ ਉਹਨਾਂ ਵਿੱਚ ਅਪਵਿੱਤਰ ਹੋ ਗਿਆ ਹਾਂ।

27ਉਸ ਦੇ ਅੰਦਰ ਉਸ ਦੇ ਅਧਿਕਾਰੀ ਆਪਣੇ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜਾਂ ਵਾਂਗ ਹਨ; ਉਹ ਖ਼ੂਨ ਵਹਾਉਂਦੇ ਹਨ ਅਤੇ ਨਾਜਾਇਜ਼ ਲਾਭ ਲੈਣ ਲਈ ਲੋਕਾਂ ਨੂੰ ਮਾਰਦੇ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.