ਹਿਜ਼ਕੀਏਲ 22

ਉਸ ਦੇ ਜਾਜਕਾਂ ਮੇਰੀ ਬਿਵਸਥਾ ਦੀ ਉਲੰਘਣਾ ਕੀਤੀ; ਅਤੇ ਮੇਰੀਆਂ ਪਵਿੱਤਰ ਵਸਤੂਆਂ ਨੂੰ ਅਪਵਿੱਤਰ ਕਰਦੇ ਹਨ। ਉਹ ਪਵਿੱਤਰ ਅਤੇ ਆਮ ਵਿੱਚ ਫ਼ਰਕ ਨਹੀਂ ਕਰਦੇ; ਉਹ ਸਿਖਾਉਂਦੇ ਹਨ ਕਿ ਅਸ਼ੁੱਧ ਅਤੇ ਸ਼ੁੱਧ ਵਿੱਚ ਕੋਈ ਅੰਤਰ ਨਹੀਂ ਹੈ; ਅਤੇ ਉਹਨਾਂ ਨੇ ਮੇਰੇ ਸਬਤ ਦੀ ਪਾਲਣਾ ਕਰਨ ਲਈ ਆਪਣੀਆਂ ਅੱਖਾਂ ਬੰਦ ਕਰ ਲਈਆਂ, ਇਸ ਲਈ ਮੈਂ ਉਹਨਾਂ ਵਿੱਚ ਅਪਵਿੱਤਰ ਹੋ ਗਿਆ ਹਾਂ।

Ezekiel 22:26 (UKJV) Her priests have violated my law, and have profaned mine holy things: they have put no difference between the holy and profane, neither have they showed difference between the unclean and the clean, and have hid their eyes from my sabbaths, and I am profaned among them.

24“ਹੇ ਮਨੁੱਖ ਦੇ ਪੁੱਤਰ, ਉਹ ਨੂੰ ਆਖ, ‘ਤੂੰ ਉਹ ਧਰਤੀ ਹੈ, ਜਿਹੜੀ ਸ਼ੁੱਧ ਨਹੀਂ ਕੀਤੀ ਗਈ ਅਤੇ ਜਿਹ ਉੱਤੇ ਕ੍ਰੋਧ ਦੇ ਦਿਨ ਵਿੱਚ ਵਰਖਾ ਨਹੀਂ ਹੋਈ।’

25ਉਸਦੇ ਅੰਦਰ ਉਸਦੇ ਨਬੀਆਂ ਦੀ ਸਾਜਿਸ਼ ਹੈ ਜਿਵੇਂ ਇੱਕ ਗਰਜਦਾ ਸ਼ੇਰ ਆਪਣੇ ਸ਼ਿਕਾਰ ਨੂੰ ਪਾੜਦਾ ਹੈ; ਉਹ ਲੋਕਾਂ ਨੂੰ ਖਾ ਜਾਂਦੇ ਹਨ, ਖਜ਼ਾਨੇ ਅਤੇ ਕੀਮਤੀ ਚੀਜ਼ਾਂ ਲੈ ਜਾਂਦੇ ਹਨ ਅਤੇ ਉਸਦੇ ਅੰਦਰ ਬਹੁਤ ਸਾਰੀਆਂ ਵਿਧਵਾਵਾਂ ਬਣਾਉਂਦੇ ਹਨ।

26ਉਸ ਦੇ ਜਾਜਕਾਂ ਮੇਰੀ ਬਿਵਸਥਾ ਦੀ ਉਲੰਘਣਾ ਕੀਤੀ; ਅਤੇ ਮੇਰੀਆਂ ਪਵਿੱਤਰ ਵਸਤੂਆਂ ਨੂੰ ਅਪਵਿੱਤਰ ਕਰਦੇ ਹਨ। ਉਹ ਪਵਿੱਤਰ ਅਤੇ ਆਮ ਵਿੱਚ ਫ਼ਰਕ ਨਹੀਂ ਕਰਦੇ; ਉਹ ਸਿਖਾਉਂਦੇ ਹਨ ਕਿ ਅਸ਼ੁੱਧ ਅਤੇ ਸ਼ੁੱਧ ਵਿੱਚ ਕੋਈ ਅੰਤਰ ਨਹੀਂ ਹੈ; ਅਤੇ ਉਹਨਾਂ ਨੇ ਮੇਰੇ ਸਬਤ ਦੀ ਪਾਲਣਾ ਕਰਨ ਲਈ ਆਪਣੀਆਂ ਅੱਖਾਂ ਬੰਦ ਕਰ ਲਈਆਂ, ਇਸ ਲਈ ਮੈਂ ਉਹਨਾਂ ਵਿੱਚ ਅਪਵਿੱਤਰ ਹੋ ਗਿਆ ਹਾਂ।

27ਉਸ ਦੇ ਅੰਦਰ ਉਸ ਦੇ ਅਧਿਕਾਰੀ ਆਪਣੇ ਸ਼ਿਕਾਰ ਨੂੰ ਪਾੜਨ ਵਾਲੇ ਬਘਿਆੜਾਂ ਵਾਂਗ ਹਨ; ਉਹ ਖ਼ੂਨ ਵਹਾਉਂਦੇ ਹਨ ਅਤੇ ਨਾਜਾਇਜ਼ ਲਾਭ ਲੈਣ ਲਈ ਲੋਕਾਂ ਨੂੰ ਮਾਰਦੇ ਹਨ।

28ਉਸਦੇ ਨਬੀ ਝੂਠੇ ਦਰਸ਼ਨਾਂ ਅਤੇ ਝੂਠੇ ਭਵਿੱਖਬਾਣੀਆਂ ਦੁਆਰਾ ਉਹਨਾਂ ਲਈ ਇਹਨਾਂ ਕੰਮਾਂ ਨੂੰ ਚਿੱਟਾ ਕਰਦੇ ਹਨ। ਉਹ ਕਹਿੰਦੇ ਹਨ, ‘ਇਹ ਉਹੀ ਹੈ ਜੋ ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ’ ਜਦੋਂ ਯਾਹਵੇਹ ਨਹੀਂ ਬੋਲਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.