29ਇਸ ਦੇਸ ਦੇ ਲੋਕਾਂ ਨੇ ਅੱਤਿਆਚਾਰ ਅਤੇ ਲੁੱਟ-ਮਾਰ ਕੀਤੀ ਹੈ ਅਤੇ ਮਸਕੀਨਾਂ ਤੇ ਕੰਗਾਲਾਂ ਨੂੰ ਦੁੱਖ ਦਿੱਤਾ ਹੈ ਅਤੇ ਪਰਦੇਸੀਆਂ ਉੱਤੇ ਨਾਹੱਕ ਜ਼ਬਰਦਸਤੀ ਕੀਤੀ ਹੈ।
30“ਮੈਂ ਉਹਨਾਂ ਵਿੱਚੋਂ ਕਿਸੇ ਨੂੰ ਲੱਭਿਆ ਜੋ ਕੰਧ ਨੂੰ ਬਣਾਵੇ ਅਤੇ ਜ਼ਮੀਨ ਦੀ ਤਰਫ਼ੋਂ ਮੇਰੇ ਸਾਹਮਣੇ ਖਲੋਵੇ ਤਾਂ ਜੋ ਮੈਨੂੰ ਇਸ ਨੂੰ ਤਬਾਹ ਨਾ ਕਰਨਾ ਪਵੇ, ਪਰ ਮੈਨੂੰ ਕੋਈ ਨਹੀਂ ਮਿਲਿਆ।
31ਇਸ ਲਈ ਮੈਂ ਆਪਣਾ ਕ੍ਰੋਧ ਉਹਨਾਂ ਉੱਤੇ ਡੋਲ੍ਹ ਦਿਆਂਗਾ ਅਤੇ ਆਪਣੇ ਅੱਗ ਦੇ ਕ੍ਰੋਧ ਨਾਲ ਉਹਨਾਂ ਨੂੰ ਭਸਮ ਕਰ ਦਿਆਂਗਾ, ਉਹ ਸਭ ਕੁਝ ਉਹਨਾਂ ਦੇ ਆਪਣੇ ਸਿਰਾਂ ਉੱਤੇ ਲਿਆਵਾਂਗਾ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।”