ਹਿਜ਼ਕੀਏਲ 22

ਤੁਸੀਂ ਮੇਰੀਆਂ ਪਵਿੱਤਰ ਵਸਤੂਆਂ ਨੂੰ ਤੁੱਛ ਜਾਣਿਆ ਹੈ ਅਤੇ ਮੇਰੇ ਸਬਤਾਂ ਦੀ ਬੇਅਦਬੀ ਕੀਤੀ ਹੈ।

Ezekiel 22:8 (UKJV) You have despised mine holy things, and have profaned my sabbaths.

6“ ‘ਵੇਖ, ਇਸਰਾਏਲ ਦਾ ਹਰ ਰਾਜਕੁਮਾਰ ਜੋ ਤੇਰੇ ਵਿੱਚ ਹੈ, ਖੂਨ ਵਹਾਉਣ ਲਈ ਆਪਣੀ ਸ਼ਕਤੀ ਦੀ ਵਰਤੋਂ ਕਿਵੇਂ ਕਰਦਾ ਹੈ।

7ਤੇਰੇ ਵਿੱਚ ਉਹਨਾਂ ਨੇ ਪਿਤਾ ਅਤੇ ਮਾਤਾ ਨਾਲ ਨਿਰਾਦਰ ਕੀਤਾ ਹੈ; ਤੇਰੇ ਵਿੱਚ ਉਹਨਾਂ ਨੇ ਪਰਦੇਸੀਆਂ ਉੱਤੇ ਜ਼ੁਲਮ ਕੀਤਾ ਅਤੇ ਯਤੀਮਾਂ ਅਤੇ ਵਿਧਵਾਵਾਂ ਨਾਲ ਬੁਰਾ ਸਲੂਕ ਕੀਤਾ।

8ਤੁਸੀਂ ਮੇਰੀਆਂ ਪਵਿੱਤਰ ਵਸਤੂਆਂ ਨੂੰ ਤੁੱਛ ਜਾਣਿਆ ਹੈ ਅਤੇ ਮੇਰੇ ਸਬਤਾਂ ਦੀ ਬੇਅਦਬੀ ਕੀਤੀ ਹੈ।

9ਤੇਰੇ ਵਿੱਚ ਨਿੰਦਾ ਕਰਨ ਵਾਲੇ ਲੋਕ ਹਨ ਜੋ ਲਹੂ ਵਹਾਉਣ ਉੱਤੇ ਤੁਲੇ ਹੋਏ ਹਨ। ਤੇਰੇ ਵਿੱਚ ਉਹ ਹਨ ਜੋ ਪਹਾੜੀ ਅਸਥਾਨਾਂ ਤੇ ਖਾਂਦੇ ਹਨ ਅਤੇ ਗੰਦੀਆਂ ਹਰਕਤਾਂ ਕਰਦੇ ਹਨ।

10ਤੁਹਾਡੇ ਵਿੱਚ ਉਹ ਲੋਕ ਹਨ ਜੋ ਆਪਣੇ ਪਿਤਾ ਦੇ ਬਿਸਤਰੇ ਦਾ ਅਪਮਾਨ ਕਰਦੇ ਹਨ; ਤੇਰੇ ਵਿੱਚ ਉਹ ਲੋਕ ਹਨ ਜੋ ਔਰਤਾਂ ਦੀ ਉਹਨਾਂ ਦੇ ਮਾਹਵਾਰੀ ਦੇ ਦੌਰਾਨ ਸਰੀਰਕ ਸੰਬੰਧ ਬਣਾਉਂਦੇ ਹਨ, ਅਤੇ ਜਦੋਂ ਉਹ ਰਸਮੀ ਤੌਰ ਤੇ ਅਸ਼ੁੱਧ ਹੁੰਦੀਆਂ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.