ਹਿਜ਼ਕੀਏਲ 22

ਤੇਰੇ ਵਿੱਚ ਨਿੰਦਾ ਕਰਨ ਵਾਲੇ ਲੋਕ ਹਨ ਜੋ ਲਹੂ ਵਹਾਉਣ ਉੱਤੇ ਤੁਲੇ ਹੋਏ ਹਨ। ਤੇਰੇ ਵਿੱਚ ਉਹ ਹਨ ਜੋ ਪਹਾੜੀ ਅਸਥਾਨਾਂ ਤੇ ਖਾਂਦੇ ਹਨ ਅਤੇ ਗੰਦੀਆਂ ਹਰਕਤਾਂ ਕਰਦੇ ਹਨ।

Ezekiel 22:9 (UKJV) In you are men that carry tales to shed blood: and in you they eat upon the mountains: in the midst of you they commit lewdness.

7ਤੇਰੇ ਵਿੱਚ ਉਹਨਾਂ ਨੇ ਪਿਤਾ ਅਤੇ ਮਾਤਾ ਨਾਲ ਨਿਰਾਦਰ ਕੀਤਾ ਹੈ; ਤੇਰੇ ਵਿੱਚ ਉਹਨਾਂ ਨੇ ਪਰਦੇਸੀਆਂ ਉੱਤੇ ਜ਼ੁਲਮ ਕੀਤਾ ਅਤੇ ਯਤੀਮਾਂ ਅਤੇ ਵਿਧਵਾਵਾਂ ਨਾਲ ਬੁਰਾ ਸਲੂਕ ਕੀਤਾ।

8ਤੁਸੀਂ ਮੇਰੀਆਂ ਪਵਿੱਤਰ ਵਸਤੂਆਂ ਨੂੰ ਤੁੱਛ ਜਾਣਿਆ ਹੈ ਅਤੇ ਮੇਰੇ ਸਬਤਾਂ ਦੀ ਬੇਅਦਬੀ ਕੀਤੀ ਹੈ।

9ਤੇਰੇ ਵਿੱਚ ਨਿੰਦਾ ਕਰਨ ਵਾਲੇ ਲੋਕ ਹਨ ਜੋ ਲਹੂ ਵਹਾਉਣ ਉੱਤੇ ਤੁਲੇ ਹੋਏ ਹਨ। ਤੇਰੇ ਵਿੱਚ ਉਹ ਹਨ ਜੋ ਪਹਾੜੀ ਅਸਥਾਨਾਂ ਤੇ ਖਾਂਦੇ ਹਨ ਅਤੇ ਗੰਦੀਆਂ ਹਰਕਤਾਂ ਕਰਦੇ ਹਨ।

10ਤੁਹਾਡੇ ਵਿੱਚ ਉਹ ਲੋਕ ਹਨ ਜੋ ਆਪਣੇ ਪਿਤਾ ਦੇ ਬਿਸਤਰੇ ਦਾ ਅਪਮਾਨ ਕਰਦੇ ਹਨ; ਤੇਰੇ ਵਿੱਚ ਉਹ ਲੋਕ ਹਨ ਜੋ ਔਰਤਾਂ ਦੀ ਉਹਨਾਂ ਦੇ ਮਾਹਵਾਰੀ ਦੇ ਦੌਰਾਨ ਸਰੀਰਕ ਸੰਬੰਧ ਬਣਾਉਂਦੇ ਹਨ, ਅਤੇ ਜਦੋਂ ਉਹ ਰਸਮੀ ਤੌਰ ਤੇ ਅਸ਼ੁੱਧ ਹੁੰਦੀਆਂ ਹਨ।

11ਤੁਹਾਡੇ ਵਿੱਚ ਇੱਕ ਆਦਮੀ ਆਪਣੇ ਗੁਆਂਢੀ ਦੀ ਪਤਨੀ ਨਾਲ ਘਿਣਾਉਣਾ ਅਪਰਾਧ ਕਰਦਾ ਹੈ, ਦੂਜਾ ਆਪਣੀ ਨੂੰਹ ਨੂੰ ਬੇਇੱਜ਼ਤ ਕਰਦਾ ਹੈ, ਅਤੇ ਦੂਜਾ ਆਪਣੀ ਭੈਣ, ਆਪਣੇ ਪਿਤਾ ਦੀ ਧੀ ਦੀ ਉਲੰਘਣਾ ਕਰਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.