12ਉਹ ਅੱਸ਼ੂਰੀਆਂ ਤੇ ਮੋਹਿਤ ਹੋਈ ਜਿਹੜੇ ਸੂਬੇਦਾਰ ਅਤੇ ਸ਼ਰੀਫ ਗੁਆਂਢੀ ਸਨ, ਜਿਹੜੇ ਸੁੰਦਰ ਕੱਪੜੇ ਪਹਿਨਦੇ ਅਤੇ ਘੋੜਿਆਂ ਤੇ ਸਵਾਰ ਹੁੰਦੇ ਅਤੇ ਸਾਰਿਆਂ ਦੇ ਸਾਰੇ ਸੋਹਣੇ ਗੱਭਰੂ ਸਨ।
13ਮੈਂ ਦੇਖਿਆ ਕਿ ਉਸਨੇ ਵੀ ਆਪਣੇ ਆਪ ਨੂੰ ਪਲੀਤ ਕੀਤਾ; ਉਹ ਦੋਵੇਂ ਉਸੇ ਰਾਹ ਤੁਰ ਪਏ।
14“ਪਰ ਉਹ ਵਿਭਚਾਰ ਵਿੱਚ ਵੱਧ ਗਈ। ਨਾਲੇ ਉਹ ਨੇ ਕੰਧ ਉੱਤੇ ਮਨੁੱਖਾਂ ਦੀਆਂ ਮੂਰਤਾਂ ਅਰਥਾਤ ਕਸਦੀਆਂ ਦੀਆਂ ਮੂਰਤਾਂ ਵੇਖੀਆਂ ਜਿਹੜੀਆਂ ਸ਼ਿੰਗਰਫ ਨਾਲ ਖਿੱਚੀਆਂ ਹੋਈਆਂ ਸਨ,
15ਉਹਨਾਂ ਦੇ ਕਮਰ ਦੁਆਲੇ ਪੱਟੀਆਂ ਅਤੇ ਉਹਨਾਂ ਦੇ ਸਿਰਾਂ ਤੇ ਪੱਗਾਂ ਬੰਨ੍ਹੀਆਂ ਹੋਈਆਂ ਸਨ; ਅਤੇ ਸਾਰੇ ਦੇ ਸਾਰੇ ਵੇਖਣ ਵਿੱਚ ਬਾਬਲੀਆਂ ਦੇ ਕਪਤਾਨਾਂ ਵਰਗੇ ਸਨ, ਜਿਹਨਾਂ ਦੀ ਜਨਮ ਭੂਮੀ ਕਸਦੀਮ ਹੈ।
16ਜਿਵੇਂ ਹੀ ਉਸਨੇ ਉਹਨਾਂ ਨੂੰ ਵੇਖਿਆ, ਉਹ ਉਹਨਾਂ ਤੇ ਮੋਹਿਤ ਹੋ ਗਈ ਅਤੇ ਕਸਦੀਆ ਵਿੱਚ ਉਹਨਾਂ ਕੋਲ ਸੰਦੇਸ਼ਵਾਹਕ ਭੇਜੇ।