24ਅਤੇ ਉਹ ਜੰਗੀ ਸ਼ਸਤਰਾਂ, ਰਥਾਂ, ਛਕੜਿਆਂ ਅਤੇ ਲੋਕਾਂ ਦੀ ਸਭਾ ਨਾਲ ਤੇਰੇ ਉੱਤੇ ਚੜ੍ਹਾਈ ਕਰਨਗੇ ਅਤੇ ਢਾਲ਼, ਸੀਨਾ ਬੰਦ ਅਤੇ ਲੋਹੇ ਦਾ ਟੋਪ ਪਾ ਕੇ ਚਾਰੇ ਪਾਸਿਓਂ ਤੈਨੂੰ ਘੇਰ ਲੈਣਗੇ। ਮੈਂ ਨਿਆਂ ਉਹਨਾਂ ਨੂੰ ਸੌਂਪਾਂਗਾ ਅਤੇ ਉਹ ਆਪਣੇ ਨਿਆਂ ਅਨੁਸਾਰ ਤੇਰਾ ਨਿਆਂ ਕਰਨਗੇ।
25ਮੈਂ ਆਪਣੇ ਈਰਖਾਲੂ ਕ੍ਰੋਧ ਨੂੰ ਤੁਹਾਡੇ ਵਿਰੁੱਧ ਭੇਜਾਂਗਾ, ਅਤੇ ਉਹ ਤੁਹਾਡੇ ਨਾਲ ਕ੍ਰੋਧ ਨਾਲ ਪੇਸ਼ ਆਉਣਗੇ। ਉਹ ਤੁਹਾਡੇ ਨੱਕ ਅਤੇ ਤੁਹਾਡੇ ਕੰਨ ਵੱਢ ਦੇਣਗੇ, ਅਤੇ ਤੁਹਾਡੇ ਵਿੱਚੋਂ ਜਿਹੜੇ ਬਚ ਜਾਣਗੇ ਉਹ ਤਲਵਾਰ ਨਾਲ ਮਾਰੇ ਜਾਣਗੇ। ਉਹ ਤੁਹਾਡੇ ਪੁੱਤਰਾਂ ਅਤੇ ਧੀਆਂ ਨੂੰ ਲੈ ਜਾਣਗੇ, ਅਤੇ ਤੁਹਾਡੇ ਵਿੱਚੋਂ ਜਿਹੜੇ ਬਚੇ ਹੋਏ ਹਨ, ਅੱਗ ਦੁਆਰਾ ਭਸਮ ਹੋ ਜਾਣਗੇ।
26ਉਹ ਤੁਹਾਡੇ ਕੱਪੜੇ ਵੀ ਲਾਹ ਦੇਣਗੇ ਅਤੇ ਤੁਹਾਡੇ ਵਧੀਆ ਗਹਿਣੇ ਵੀ ਲੈ ਜਾਣਗੇ।
27ਇਸ ਲਈ ਮੈਂ ਤੇਰੇ ਲੁੱਚਪੁਣੇ ਅਤੇ ਤੇਰੇ ਵਿਭਚਾਰ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ, ਤਾਂ ਜੋ ਤੂੰ ਮੁੜ ਕੇ ਉਹਨਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ।
28“ਕਿਉਂਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੁਹਾਨੂੰ ਉਹਨਾਂ ਲੋਕਾਂ ਦੇ ਹੱਥਾਂ ਵਿੱਚ ਸੌਂਪਣ ਵਾਲਾ ਹਾਂ ਜਿਨ੍ਹਾਂ ਤੋਂ ਤੁਸੀਂ ਨਫ਼ਰਤ ਕਰਦੇ ਹੋ, ਜਿਨ੍ਹਾਂ ਤੋਂ ਤੁਸੀਂ ਨਫ਼ਰਤ ਨਾਲ ਮੂੰਹ ਮੋੜ ਲਿਆ ਸੀ।