ਹਿਜ਼ਕੀਏਲ 23

ਉਹ ਤੁਹਾਡੇ ਨਾਲ ਨਫ਼ਰਤ ਨਾਲ ਪੇਸ਼ ਆਉਣਗੇ ਅਤੇ ਉਹ ਸਭ ਕੁਝ ਖੋਹ ਲੈਣਗੇ ਜਿਸ ਲਈ ਤੁਸੀਂ ਕੰਮ ਕੀਤਾ ਹੈ। ਉਹ ਤੈਨੂੰ ਪੂਰੀ ਤਰ੍ਹਾਂ ਨੰਗਾ ਛੱਡ ਦੇਣਗੇ, ਇੱਥੋਂ ਤੱਕ ਕਿ ਤੇਰੇ ਵਿਭਚਾਰ ਦਾ ਨੰਗੇਜ਼ ਖੁੱਲ੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ

Ezekiel 23:29 (UKJV) And they shall deal with you hatefully, and shall take away all your labour, and shall leave you naked and bare: and the nakedness of your whoredoms shall be discovered, both your lewdness and your whoredoms.

27ਇਸ ਲਈ ਮੈਂ ਤੇਰੇ ਲੁੱਚਪੁਣੇ ਅਤੇ ਤੇਰੇ ਵਿਭਚਾਰ ਨੂੰ ਜੋ ਤੂੰ ਮਿਸਰ ਵਿੱਚੋਂ ਲਿਆਈ, ਮੁਕਾ ਦਿਆਂਗਾ, ਤਾਂ ਜੋ ਤੂੰ ਮੁੜ ਕੇ ਉਹਨਾਂ ਵੱਲ ਆਪਣੀ ਅੱਖ ਨਾ ਚੁੱਕੇਂਗੀ, ਨਾ ਫੇਰ ਮਿਸਰ ਨੂੰ ਚੇਤੇ ਕਰੇਂਗੀ।

28“ਕਿਉਂਕਿ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਤੁਹਾਨੂੰ ਉਹਨਾਂ ਲੋਕਾਂ ਦੇ ਹੱਥਾਂ ਵਿੱਚ ਸੌਂਪਣ ਵਾਲਾ ਹਾਂ ਜਿਨ੍ਹਾਂ ਤੋਂ ਤੁਸੀਂ ਨਫ਼ਰਤ ਕਰਦੇ ਹੋ, ਜਿਨ੍ਹਾਂ ਤੋਂ ਤੁਸੀਂ ਨਫ਼ਰਤ ਨਾਲ ਮੂੰਹ ਮੋੜ ਲਿਆ ਸੀ।

29ਉਹ ਤੁਹਾਡੇ ਨਾਲ ਨਫ਼ਰਤ ਨਾਲ ਪੇਸ਼ ਆਉਣਗੇ ਅਤੇ ਉਹ ਸਭ ਕੁਝ ਖੋਹ ਲੈਣਗੇ ਜਿਸ ਲਈ ਤੁਸੀਂ ਕੰਮ ਕੀਤਾ ਹੈ। ਉਹ ਤੈਨੂੰ ਪੂਰੀ ਤਰ੍ਹਾਂ ਨੰਗਾ ਛੱਡ ਦੇਣਗੇ, ਇੱਥੋਂ ਤੱਕ ਕਿ ਤੇਰੇ ਵਿਭਚਾਰ ਦਾ ਨੰਗੇਜ਼ ਖੁੱਲ੍ਹ ਜਾਵੇਗਾ ਅਤੇ ਤੇਰਾ ਲੁੱਚਪੁਣਾ ਤੇ ਤੇਰੀ ਵਿਭਚਾਰੀ ਵੀ

30ਇਹ ਸਾਰੀਆਂ ਗੱਲਾਂ ਤੇਰੇ ਨਾਲ ਇਸ ਲਈ ਹੋਣਗੀਆਂ ਕਿ ਤੂੰ ਵਿਭਚਾਰ ਲਈ ਦੂਜੀਆਂ ਕੌਮਾਂ ਦੇ ਮਗਰ ਪਈ ਅਤੇ ਉਹਨਾਂ ਦੀਆਂ ਮੂਰਤਾਂ ਨਾਲ ਆਪਣੇ ਆਪ ਨੂੰ ਭਰਿਸ਼ਟ ਕੀਤਾ।

31ਤੁਸੀਂ ਆਪਣੀ ਭੈਣ ਦੇ ਰਾਹ ਤੁਰ ਪਏ ਹੋ; ਇਸ ਲਈ ਮੈਂ ਉਸਦਾ ਪਿਆਲਾ ਤੇਰੇ ਹੱਥ ਵਿੱਚ ਪਾਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.