ਹਿਜ਼ਕੀਏਲ 23

ਤੂੰ ਉਹ ਨੂੰ ਪੀਵੇਂਗੀ ਅਤੇ ਉਹ ਨੂੰ ਨਿਚੋੜੇਂਗੀ, ਅਤੇ ਉਸਦੀਆਂ ਠੀਕਰੀਆਂ ਵੀ ਚਬਾ ਜਾਵੇਗੀ, ਅਤੇ ਆਪਣੀਆਂ ਛਾਤੀਆਂ ਪੁੱਟੇਂਗੀ। ਮੈਂ ਬੋਲਿਆ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

Ezekiel 23:34 (UKJV) You shall even drink it and suck it out, and you shall break the earthen ware thereof, and pluck off yours own breasts: for I have spoken it, says the Lord GOD.

32“ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ਤੂੰ ਆਪਣੀ ਭੈਣ ਦਾ ਪਿਆਲਾ ਪੀਵੇਂਗੀ, ਇੱਕ ਡੂੰਘਾ ਅਤੇ ਵੱਡਾ ਪਿਆਲਾ; ਇਹ ਘਿਣਾਉਣਾ ਅਤੇ ਮਜ਼ਾਕ ਲਿਆਵੇਗਾ, ਕਿਉਂਕਿ ਇਸ ਵਿੱਚ ਬਹੁਤ ਕੁਝ ਹੈ।

33ਤੂੰ ਮਤਵਾਲੀ ਅਤੇ ਉਦਾਸੀ ਨਾਲ ਭਰ ਜਾਵੇਂਗੀ, ਬਰਬਾਦੀ ਅਤੇ ਉਜਾੜ ਦਾ ਪਿਆਲਾ, ਤੇਰੀ ਭੈਣ ਸਾਮਰਿਯਾ ਦਾ ਪਿਆਲਾ।

34ਤੂੰ ਉਹ ਨੂੰ ਪੀਵੇਂਗੀ ਅਤੇ ਉਹ ਨੂੰ ਨਿਚੋੜੇਂਗੀ, ਅਤੇ ਉਸਦੀਆਂ ਠੀਕਰੀਆਂ ਵੀ ਚਬਾ ਜਾਵੇਗੀ, ਅਤੇ ਆਪਣੀਆਂ ਛਾਤੀਆਂ ਪੁੱਟੇਂਗੀ। ਮੈਂ ਬੋਲਿਆ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

35“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿਉਂਕਿ ਤੁਸੀਂ ਮੈਨੂੰ ਭੁੱਲ ਗਏ ਹੋ ਅਤੇ ਮੇਰੇ ਤੋਂ ਮੂੰਹ ਮੋੜ ਲਿਆ ਹੈ, ਇਸ ਲਈ ਤੈਨੂੰ ਆਪਣੀ ਲੁੱਚਪੁਣਾ ਅਤੇ ਵਿਭਚਾਰ ਦੇ ਨਤੀਜੇ ਭੁਗਤਣੇ ਪੈਣਗੇ।”

36ਯਾਹਵੇਹ ਨੇ ਮੈਨੂੰ ਕਿਹਾ: “ਹੇ ਮਨੁੱਖ ਦੇ ਪੁੱਤਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਆਂ ਕਰੇਗਾ? ਤੂੰ ਉਹਨਾਂ ਦੇ ਘਿਣਾਉਣੇ ਕੰਮ ਉਹਨਾਂ ਨੂੰ ਦੱਸ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.