ਹਿਜ਼ਕੀਏਲ 23

ਯਾਹਵੇਹ ਨੇ ਮੈਨੂੰ ਕਿਹਾ: “ਹੇ ਮਨੁੱਖ ਦੇ ਪੁੱਤਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਆਂ ਕਰੇਗਾ? ਤੂੰ ਉਹਨਾਂ ਦੇ ਘਿਣਾਉਣੇ ਕੰਮ ਉਹਨਾਂ ਨੂੰ ਦੱਸ,

Ezekiel 23:36 (UKJV) The LORD said moreover unto me; Son of man, will you judge Aholah and Aholibah? yea, declare unto them their abominations;

34ਤੂੰ ਉਹ ਨੂੰ ਪੀਵੇਂਗੀ ਅਤੇ ਉਹ ਨੂੰ ਨਿਚੋੜੇਂਗੀ, ਅਤੇ ਉਸਦੀਆਂ ਠੀਕਰੀਆਂ ਵੀ ਚਬਾ ਜਾਵੇਗੀ, ਅਤੇ ਆਪਣੀਆਂ ਛਾਤੀਆਂ ਪੁੱਟੇਂਗੀ। ਮੈਂ ਬੋਲਿਆ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।

35“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿਉਂਕਿ ਤੁਸੀਂ ਮੈਨੂੰ ਭੁੱਲ ਗਏ ਹੋ ਅਤੇ ਮੇਰੇ ਤੋਂ ਮੂੰਹ ਮੋੜ ਲਿਆ ਹੈ, ਇਸ ਲਈ ਤੈਨੂੰ ਆਪਣੀ ਲੁੱਚਪੁਣਾ ਅਤੇ ਵਿਭਚਾਰ ਦੇ ਨਤੀਜੇ ਭੁਗਤਣੇ ਪੈਣਗੇ।”

36ਯਾਹਵੇਹ ਨੇ ਮੈਨੂੰ ਕਿਹਾ: “ਹੇ ਮਨੁੱਖ ਦੇ ਪੁੱਤਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਆਂ ਕਰੇਗਾ? ਤੂੰ ਉਹਨਾਂ ਦੇ ਘਿਣਾਉਣੇ ਕੰਮ ਉਹਨਾਂ ਨੂੰ ਦੱਸ,

37ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ। ਉਹਨਾਂ ਨੇ ਆਪਣੀ ਮੂਰਤੀਆਂ ਨਾਲ ਵਿਭਚਾਰ ਕੀਤਾ; ਉਹਨਾਂ ਨੇ ਆਪਣੇ ਬੱਚਿਆਂ ਨੂੰ, ਜਿਨ੍ਹਾਂ ਨੂੰ ਉਹਨਾਂ ਨੇ ਮੇਰੇ ਲਈ ਜਨਮ ਦਿੱਤਾ, ਉਹਨਾਂ ਦਾ ਬਲੀਦਾਨ ਚੜਾਇਆ ਤਾਂ ਜੋ ਉਹ ਮੂਰਤੀਆਂ ਦਾ ਭੋਜਨ ਹੋਣ।

38ਉਹਨਾਂ ਨੇ ਮੇਰੇ ਨਾਲ ਇਹ ਵੀ ਕੀਤਾ ਹੈ: ਉਸੇ ਸਮੇਂ ਉਹਨਾਂ ਨੇ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.