ਹਿਜ਼ਕੀਏਲ 23

ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ। ਉਹਨਾਂ ਨੇ ਆਪਣੀ ਮੂਰਤੀਆਂ ਨਾਲ ਵਿਭਚਾਰ ਕੀਤਾ; ਉਹਨਾਂ ਨੇ ਆਪਣੇ ਬੱਚਿਆਂ ਨੂੰ, ਜਿਨ੍ਹਾਂ ਨੂੰ ਉਹਨਾਂ ਨੇ ਮੇਰੇ ਲਈ ਜਨਮ ਦਿੱਤਾ, ਉਹਨਾਂ ਦਾ ਬਲੀਦਾਨ ਚੜਾਇਆ ਤਾਂ ਜੋ ਉਹ ਮੂਰਤੀਆਂ ਦਾ ਭੋਜਨ ਹੋਣ।

Ezekiel 23:37 (UKJV) That they have committed adultery, and blood is in their hands, and with their idols have they committed adultery, and have also caused their sons, whom they bare unto me, to pass for them through the fire, to devour them.

35“ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਕਿਉਂਕਿ ਤੁਸੀਂ ਮੈਨੂੰ ਭੁੱਲ ਗਏ ਹੋ ਅਤੇ ਮੇਰੇ ਤੋਂ ਮੂੰਹ ਮੋੜ ਲਿਆ ਹੈ, ਇਸ ਲਈ ਤੈਨੂੰ ਆਪਣੀ ਲੁੱਚਪੁਣਾ ਅਤੇ ਵਿਭਚਾਰ ਦੇ ਨਤੀਜੇ ਭੁਗਤਣੇ ਪੈਣਗੇ।”

36ਯਾਹਵੇਹ ਨੇ ਮੈਨੂੰ ਕਿਹਾ: “ਹੇ ਮਨੁੱਖ ਦੇ ਪੁੱਤਰ, ਕੀ ਤੂੰ ਆਹਾਲਾਹ ਅਤੇ ਆਹਾਲੀਬਾਹ ਦਾ ਨਿਆਂ ਕਰੇਗਾ? ਤੂੰ ਉਹਨਾਂ ਦੇ ਘਿਣਾਉਣੇ ਕੰਮ ਉਹਨਾਂ ਨੂੰ ਦੱਸ,

37ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ। ਉਹਨਾਂ ਨੇ ਆਪਣੀ ਮੂਰਤੀਆਂ ਨਾਲ ਵਿਭਚਾਰ ਕੀਤਾ; ਉਹਨਾਂ ਨੇ ਆਪਣੇ ਬੱਚਿਆਂ ਨੂੰ, ਜਿਨ੍ਹਾਂ ਨੂੰ ਉਹਨਾਂ ਨੇ ਮੇਰੇ ਲਈ ਜਨਮ ਦਿੱਤਾ, ਉਹਨਾਂ ਦਾ ਬਲੀਦਾਨ ਚੜਾਇਆ ਤਾਂ ਜੋ ਉਹ ਮੂਰਤੀਆਂ ਦਾ ਭੋਜਨ ਹੋਣ।

38ਉਹਨਾਂ ਨੇ ਮੇਰੇ ਨਾਲ ਇਹ ਵੀ ਕੀਤਾ ਹੈ: ਉਸੇ ਸਮੇਂ ਉਹਨਾਂ ਨੇ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ।

39ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਆ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.