ਹਿਜ਼ਕੀਏਲ 23

ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਆ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ।

Ezekiel 23:39 (UKJV) For when they had slain their children to their idols, then they came the same day into my sanctuary to profane it; and, lo, thus have they done in the midst of mine house.

37ਕਿਉਂ ਜੋ ਉਹਨਾਂ ਨੇ ਵਿਭਚਾਰ ਕੀਤਾ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ। ਉਹਨਾਂ ਨੇ ਆਪਣੀ ਮੂਰਤੀਆਂ ਨਾਲ ਵਿਭਚਾਰ ਕੀਤਾ; ਉਹਨਾਂ ਨੇ ਆਪਣੇ ਬੱਚਿਆਂ ਨੂੰ, ਜਿਨ੍ਹਾਂ ਨੂੰ ਉਹਨਾਂ ਨੇ ਮੇਰੇ ਲਈ ਜਨਮ ਦਿੱਤਾ, ਉਹਨਾਂ ਦਾ ਬਲੀਦਾਨ ਚੜਾਇਆ ਤਾਂ ਜੋ ਉਹ ਮੂਰਤੀਆਂ ਦਾ ਭੋਜਨ ਹੋਣ।

38ਉਹਨਾਂ ਨੇ ਮੇਰੇ ਨਾਲ ਇਹ ਵੀ ਕੀਤਾ ਹੈ: ਉਸੇ ਸਮੇਂ ਉਹਨਾਂ ਨੇ ਮੇਰੇ ਪਵਿੱਤਰ ਸਥਾਨ ਨੂੰ ਭ੍ਰਿਸ਼ਟ ਕੀਤਾ ਅਤੇ ਮੇਰੇ ਸਬਤਾਂ ਨੂੰ ਪਲੀਤ ਕੀਤਾ।

39ਕਿਉਂ ਜੋ ਜਦ ਉਹ ਆਪਣੇ ਪੁੱਤਰਾਂ ਨੂੰ ਆਪਣੀਆਂ ਮੂਰਤੀਆਂ ਦੇ ਲਈ ਵੱਢ ਚੁੱਕੇ, ਤਾਂ ਉਸੇ ਦਿਨ ਮੇਰੇ ਪਵਿੱਤਰ ਸਥਾਨ ਵਿੱਚ ਆ ਵੜੇ, ਤਾਂ ਜੋ ਉਹ ਨੂੰ ਪਲੀਤ ਕਰਨ ਅਤੇ ਵੇਖ, ਉਹਨਾਂ ਨੇ ਮੇਰੇ ਭਵਨ ਵਿੱਚ ਅਜਿਹਾ ਕੰਮ ਕੀਤਾ।

40“ਸਗੋਂ ਉਹਨਾਂ ਨੇ ਦੂਰ ਆਏ ਬੰਦਿਆਂ ਲਈ ਸੰਦੇਸ਼ਵਾਹਕ ਵੀ ਭੇਜੇ, ਅਤੇ ਜਦੋਂ ਉਹ ਆਏ ਤਾਂ ਤੂੰ ਉਹਨਾਂ ਲਈ ਨ੍ਹਾਤੀ-ਧੋਤੀ, ਅੱਖਾਂ ਵਿੱਚ ਕੱਜਲ ਪਾਇਆ ਅਤੇ ਆਪਣੇ ਆਪ ਨੂੰ ਗਹਿਣਿਆਂ ਨਾਲ ਸ਼ਿੰਗਾਰਿਆ।

41ਤੂੰ ਸਜਾਏ ਹੋਏ ਪਲੰਘ ਤੇ ਬੈਠੀ ਅਤੇ ਉਹ ਦੇ ਅੱਗੇ ਮੇਜ਼ ਤਿਆਰ ਕੀਤੀ ਅਤੇ ਉਸ ਉੱਤੇ ਤੂੰ ਮੇਰਾ ਧੂਫ਼ ਅਤੇ ਤੇਲ ਰੱਖਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.