44ਅਤੇ ਉਹ ਉਸ ਦੇ ਨਾਲ ਸੌਂ ਗਏ। ਜਿਵੇਂ ਆਦਮੀ ਵੇਸਵਾ ਨਾਲ ਸੌਂਦੇ ਹਨ, ਉਸੇ ਤਰ੍ਹਾਂ ਉਹ ਉਹਨਾਂ ਗੰਦੀਆਂ ਔਰਤਾਂ, ਆਹਾਲਾਹ ਅਤੇ ਆਹਾਲੀਬਾਹ ਨਾਲ ਸੌਂਦੇ ਹਨ।
45ਪਰ ਧਰਮੀ ਨਿਆਂਕਾਰ ਉਹਨਾਂ ਨੂੰ ਉਹਨਾਂ ਔਰਤਾਂ ਦੀ ਸਜ਼ਾ ਦੇਣਗੇ ਜੋ ਵਿਭਚਾਰ ਕਰਦੀਆਂ ਹਨ ਅਤੇ ਖੂਨ ਵਹਾਉਂਦੀਆਂ ਹਨ, ਕਿਉਂਕਿ ਉਹ ਵਿਭਚਾਰਨੀਆਂ ਹਨ ਅਤੇ ਉਹਨਾਂ ਦੇ ਹੱਥ ਖੂਨ ਨਾਲ ਭਰੇ ਹਨ।
46“ਸਰਬਸ਼ਕਤੀਮਾਨ ਯਾਹਵੇਹ ਇਹੀ ਆਖਦਾ ਹੈ: ਮੈਂ ਉਹਨਾਂ ਉੱਤੇ ਇੱਕ ਦਲ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਹੌਲ ਅਤੇ ਲੁੱਟ ਜ਼ਰੂਰ ਬਣਾਵਾਂਗਾ।
47ਅਤੇ ਉਹ ਦਲ ਉਹਨਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਹਨਾਂ ਨੂੰ ਵੱਢੇਗਾ, ਉਹਨਾਂ ਦੇ ਪੁੱਤਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਹਨਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ।
48“ਇਸ ਲਈ ਮੈਂ ਦੇਸ਼ ਵਿੱਚ ਅਸ਼ਲੀਲਤਾ ਨੂੰ ਖਤਮ ਕਰ ਦਿਆਂਗਾ, ਤਾਂ ਜੋ ਸਾਰੀਆਂ ਔਰਤਾਂ ਚੇਤਾਵਨੀ ਲੈਣ ਅਤੇ ਤੁਹਾਡੀ ਰੀਸ ਨਾ ਕਰਨ।