ਹਿਜ਼ਕੀਏਲ 23

ਅਤੇ ਉਹ ਦਲ ਉਹਨਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਹਨਾਂ ਨੂੰ ਵੱਢੇਗਾ, ਉਹਨਾਂ ਦੇ ਪੁੱਤਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਹਨਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ।

Ezekiel 23:47 (UKJV) And the company shall stone them with stones, and dispatch them with their swords; they shall slay their sons and their daughters, and burn up their houses with fire.

45ਪਰ ਧਰਮੀ ਨਿਆਂਕਾਰ ਉਹਨਾਂ ਨੂੰ ਉਹਨਾਂ ਔਰਤਾਂ ਦੀ ਸਜ਼ਾ ਦੇਣਗੇ ਜੋ ਵਿਭਚਾਰ ਕਰਦੀਆਂ ਹਨ ਅਤੇ ਖੂਨ ਵਹਾਉਂਦੀਆਂ ਹਨ, ਕਿਉਂਕਿ ਉਹ ਵਿਭਚਾਰਨੀਆਂ ਹਨ ਅਤੇ ਉਹਨਾਂ ਦੇ ਹੱਥ ਖੂਨ ਨਾਲ ਭਰੇ ਹਨ।

46“ਸਰਬਸ਼ਕਤੀਮਾਨ ਯਾਹਵੇਹ ਇਹੀ ਆਖਦਾ ਹੈ: ਮੈਂ ਉਹਨਾਂ ਉੱਤੇ ਇੱਕ ਦਲ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਹੌਲ ਅਤੇ ਲੁੱਟ ਜ਼ਰੂਰ ਬਣਾਵਾਂਗਾ।

47ਅਤੇ ਉਹ ਦਲ ਉਹਨਾਂ ਨੂੰ ਪੱਥਰਾਂ ਨਾਲ ਮਾਰ ਦੇਵੇਗਾ ਅਤੇ ਆਪਣੀਆਂ ਤਲਵਾਰਾਂ ਨਾਲ ਉਹਨਾਂ ਨੂੰ ਵੱਢੇਗਾ, ਉਹਨਾਂ ਦੇ ਪੁੱਤਰਾਂ ਧੀਆਂ ਨੂੰ ਮਾਰ ਦੇਵੇਗਾ ਅਤੇ ਉਹਨਾਂ ਦੇ ਘਰਾਂ ਨੂੰ ਅੱਗ ਨਾਲ ਫੂਕ ਸੁੱਟੇਗਾ।

48“ਇਸ ਲਈ ਮੈਂ ਦੇਸ਼ ਵਿੱਚ ਅਸ਼ਲੀਲਤਾ ਨੂੰ ਖਤਮ ਕਰ ਦਿਆਂਗਾ, ਤਾਂ ਜੋ ਸਾਰੀਆਂ ਔਰਤਾਂ ਚੇਤਾਵਨੀ ਲੈਣ ਅਤੇ ਤੁਹਾਡੀ ਰੀਸ ਨਾ ਕਰਨ।

49ਅਤੇ ਉਹ ਤੁਹਾਡੇ ਲੁੱਚਪੁਣੇ ਦਾ ਬਦਲਾ ਤੁਹਾਨੂੰ ਦੇਣਗੇ ਅਤੇ ਤੁਸੀਂ ਆਪਣੀਆਂ ਮੂਰਤੀਆਂ ਦੇ ਪਾਪਾਂ ਦੀ ਸਜ਼ਾ ਭੋਗੋਗੀਆਂ, ਤਾਂ ਜੋ ਤੁਸੀਂ ਜਾਣੋ ਕਿ ਮੈਂ ਹੀ ਹਾਂ ਸਰਬਸ਼ਕਤੀਮਾਨ ਯਾਹਵੇਹ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.