14“ ‘ਮੈਂ ਯਾਹਵੇਹ ਨੇ ਇਹ ਆਖਿਆ ਹੈ। ਅਜਿਹਾ ਹੋਵੇਗਾ ਅਤੇ ਮੈਂ ਇਹ ਨੂੰ ਕਰਾਂਗਾ, ਮੈਂ ਨਾ ਮੁੜਾਂਗਾ, ਮੈਂ ਨਾ ਛੱਡਾਂਗਾ, ਨਾ ਪਛਤਾਵਾਂਗਾ, ਤੇਰੇ ਮਾਰਗਾਂ ਅਤੇ ਤੇਰੇ ਕੰਮਾਂ ਦੇ ਅਨੁਸਾਰ ਉਹ ਤੇਰਾ ਨਿਆਂ ਕਰਨਗੇ, ਸਰਬਸ਼ਕਤੀਮਾਨ ਪ੍ਰਭੂ ਯਾਹਵੇਹ ਦਾ ਵਾਕ ਹੈ।’ ”
15ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
16“ਹੇ ਮਨੁੱਖ ਦੇ ਪੁੱਤਰ, ਮੈਂ ਇੱਕ ਝਟਕੇ ਨਾਲ ਤੇਰੀਆਂ ਅੱਖਾਂ ਦੀ ਖੁਸ਼ੀ ਨੂੰ ਦੂਰ ਕਰਨ ਵਾਲਾ ਹਾਂ। ਫਿਰ ਵੀ ਤੂੰ ਵਿਰਲਾਪ ਨਾ ਕਰੀਂ, ਨਾ ਰੋਈਂ ਅਤੇ ਨਾ ਹੀ ਕੋਈ ਹੰਝੂ ਵਹਾਈਂ।
17ਚੁੱਪ-ਚਾਪ ਹਾਉਂਕੇ ਭਰੀਂ; ਮੁਰਦਿਆਂ ਲਈ ਸੋਗ ਨਾ ਕਰੀ। ਆਪਣੀ ਪੱਗ ਬੰਨ੍ਹੀ ਰੱਖੀ ਅਤੇ ਪੈਰਾਂ ਵਿੱਚ ਜੁੱਤੀ ਪਾਈ ਅਤੇ ਆਪਣੇ ਬੁੱਲ੍ਹਾਂ ਨੂੰ ਨਾ ਢੱਕੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ।”
18ਇਸ ਲਈ ਮੈਂ ਸਵੇਰੇ ਲੋਕਾਂ ਨਾਲ ਗੱਲ ਕੀਤੀ ਅਤੇ ਸ਼ਾਮ ਨੂੰ ਮੇਰੀ ਪਤਨੀ ਦੀ ਮੌਤ ਹੋ ਗਈ। ਅਗਲੀ ਸਵੇਰ ਮੈਂ ਉਸੇ ਤਰ੍ਹਾਂ ਕੀਤਾ ਜਿਵੇਂ ਮੈਨੂੰ ਹੁਕਮ ਦਿੱਤਾ ਗਿਆ ਸੀ।