17ਚੁੱਪ-ਚਾਪ ਹਾਉਂਕੇ ਭਰੀਂ; ਮੁਰਦਿਆਂ ਲਈ ਸੋਗ ਨਾ ਕਰੀ। ਆਪਣੀ ਪੱਗ ਬੰਨ੍ਹੀ ਰੱਖੀ ਅਤੇ ਪੈਰਾਂ ਵਿੱਚ ਜੁੱਤੀ ਪਾਈ ਅਤੇ ਆਪਣੇ ਬੁੱਲ੍ਹਾਂ ਨੂੰ ਨਾ ਢੱਕੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ।”
18ਇਸ ਲਈ ਮੈਂ ਸਵੇਰੇ ਲੋਕਾਂ ਨਾਲ ਗੱਲ ਕੀਤੀ ਅਤੇ ਸ਼ਾਮ ਨੂੰ ਮੇਰੀ ਪਤਨੀ ਦੀ ਮੌਤ ਹੋ ਗਈ। ਅਗਲੀ ਸਵੇਰ ਮੈਂ ਉਸੇ ਤਰ੍ਹਾਂ ਕੀਤਾ ਜਿਵੇਂ ਮੈਨੂੰ ਹੁਕਮ ਦਿੱਤਾ ਗਿਆ ਸੀ।
19ਇਸ ਲਈ ਲੋਕਾਂ ਨੇ ਮੈਨੂੰ ਆਖਿਆ, “ਕਿ ਜੋ ਤੂੰ ਕਰਦਾ ਹੈ, ਸਾਨੂੰ ਨਹੀਂ ਦੱਸੇਂਗਾ? ਕਿ ਇਹਨਾਂ ਗੱਲਾਂ ਦਾ ਸਾਡੇ ਨਾਲ ਕੀ ਸੰਬੰਧ ਹੈ?”
20ਇਸ ਲਈ ਮੈਂ ਉਹਨਾਂ ਨੂੰ ਕਿਹਾ, “ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
21ਇਸਰਾਏਲ ਦੇ ਲੋਕਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਵੇਖੋ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ।