ਹਿਜ਼ਕੀਏਲ 24

ਇਸਰਾਏਲ ਦੇ ਲੋਕਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਵੇਖੋ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ।

Ezekiel 24:21 (UKJV) Speak unto the house of Israel, Thus says the Lord GOD; Behold, I will profane my sanctuary, the excellency of your strength, the desire of your eyes, and that which your soul pities; and your sons and your daughters whom all of you have left shall fall by the sword.

19ਇਸ ਲਈ ਲੋਕਾਂ ਨੇ ਮੈਨੂੰ ਆਖਿਆ, “ਕਿ ਜੋ ਤੂੰ ਕਰਦਾ ਹੈ, ਸਾਨੂੰ ਨਹੀਂ ਦੱਸੇਂਗਾ? ਕਿ ਇਹਨਾਂ ਗੱਲਾਂ ਦਾ ਸਾਡੇ ਨਾਲ ਕੀ ਸੰਬੰਧ ਹੈ?”

20ਇਸ ਲਈ ਮੈਂ ਉਹਨਾਂ ਨੂੰ ਕਿਹਾ, “ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

21ਇਸਰਾਏਲ ਦੇ ਲੋਕਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਵੇਖੋ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ।

22ਅਤੇ ਤੁਸੀਂ ਉਹੀ ਕਰੋਗੇ ਜਿਵੇਂ ਮੈਂ ਕੀਤਾ ਹੈ। ਤੁਸੀਂ ਆਪਣੀਆਂ ਮੁੱਛਾਂ ਅਤੇ ਦਾੜ੍ਹੀ ਨੂੰ ਨਹੀਂ ਢੱਕੋਗੇ ਅਤੇ ਨਾ ਹੀ ਸੋਗ ਕਰਨ ਵਾਲਿਆਂ ਦਾ ਰਵਾਇਤੀ ਭੋਜਨ ਖਾਓਗੇ।

23ਤੁਹਾਡੀਆਂ ਪਗੜੀਆਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ, ਪਰ ਆਪਣੇ ਪਾਪਾਂ ਵਿੱਚ ਪਿਘਲਦੇ ਰਹੋਗੇ, ਅਤੇ ਇੱਕ-ਦੂਜੇ ਲਈ ਧਾਹਾਂ ਮਾਰੋਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.