ਹਿਜ਼ਕੀਏਲ 24

ਅਤੇ ਤੁਸੀਂ ਉਹੀ ਕਰੋਗੇ ਜਿਵੇਂ ਮੈਂ ਕੀਤਾ ਹੈ। ਤੁਸੀਂ ਆਪਣੀਆਂ ਮੁੱਛਾਂ ਅਤੇ ਦਾੜ੍ਹੀ ਨੂੰ ਨਹੀਂ ਢੱਕੋਗੇ ਅਤੇ ਨਾ ਹੀ ਸੋਗ ਕਰਨ ਵਾਲਿਆਂ ਦਾ ਰਵਾਇਤੀ ਭੋਜਨ ਖਾਓਗੇ।

Ezekiel 24:22 (UKJV) And all of you shall do as I have done: all of you shall not cover your lips, nor eat the bread of men.

20ਇਸ ਲਈ ਮੈਂ ਉਹਨਾਂ ਨੂੰ ਕਿਹਾ, “ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:

21ਇਸਰਾਏਲ ਦੇ ਲੋਕਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਵੇਖੋ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ।

22ਅਤੇ ਤੁਸੀਂ ਉਹੀ ਕਰੋਗੇ ਜਿਵੇਂ ਮੈਂ ਕੀਤਾ ਹੈ। ਤੁਸੀਂ ਆਪਣੀਆਂ ਮੁੱਛਾਂ ਅਤੇ ਦਾੜ੍ਹੀ ਨੂੰ ਨਹੀਂ ਢੱਕੋਗੇ ਅਤੇ ਨਾ ਹੀ ਸੋਗ ਕਰਨ ਵਾਲਿਆਂ ਦਾ ਰਵਾਇਤੀ ਭੋਜਨ ਖਾਓਗੇ।

23ਤੁਹਾਡੀਆਂ ਪਗੜੀਆਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ, ਪਰ ਆਪਣੇ ਪਾਪਾਂ ਵਿੱਚ ਪਿਘਲਦੇ ਰਹੋਗੇ, ਅਤੇ ਇੱਕ-ਦੂਜੇ ਲਈ ਧਾਹਾਂ ਮਾਰੋਗੇ।

24ਹਿਜ਼ਕੀਏਲ ਤੁਹਾਡੇ ਲਈ ਇੱਕ ਨਿਸ਼ਾਨ ਹੋਵੇਗਾ; ਤੁਸੀਂ ਉਵੇਂ ਹੀ ਕਰੋਗੇ ਜਿਵੇਂ ਉਸਨੇ ਕੀਤਾ ਹੈ। ਜਦੋਂ ਇਹ ਵਾਪਰੇਗਾ, ਤੁਸੀਂ ਜਾਣ ਜਾਵੋਂਗੇ ਕਿ ਮੈਂ ਯਾਹਵੇਹ ਹਾਂ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.