21ਇਸਰਾਏਲ ਦੇ ਲੋਕਾਂ ਨੂੰ ਆਖ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਵੇਖੋ! ਮੈਂ ਆਪਣੇ ਪਵਿੱਤਰ ਸਥਾਨ ਨੂੰ ਜਿਹੜਾ ਤੁਹਾਡੀ ਸ਼ਕਤੀ ਦਾ ਮਾਣ ਅਤੇ ਤੁਹਾਡੀਆਂ ਅੱਖਾਂ ਲਈ ਪਿਆਰਾ ਹੈ, ਜਿਸ ਲਈ ਤੁਹਾਡੀ ਜਾਨ ਤਰਸਦੀ ਹੈ, ਭਰਿਸ਼ਟ ਕਰਾਂਗਾ ਅਤੇ ਤੁਹਾਡੇ ਪੁੱਤਰਾਂ ਤੇ ਧੀਆਂ ਜਿਹਨਾਂ ਨੂੰ ਤੁਸੀਂ ਪਿੱਛੇ ਛੱਡ ਆਏ ਹੋ, ਤਲਵਾਰ ਨਾਲ ਡਿੱਗਣਗੇ।
22ਅਤੇ ਤੁਸੀਂ ਉਹੀ ਕਰੋਗੇ ਜਿਵੇਂ ਮੈਂ ਕੀਤਾ ਹੈ। ਤੁਸੀਂ ਆਪਣੀਆਂ ਮੁੱਛਾਂ ਅਤੇ ਦਾੜ੍ਹੀ ਨੂੰ ਨਹੀਂ ਢੱਕੋਗੇ ਅਤੇ ਨਾ ਹੀ ਸੋਗ ਕਰਨ ਵਾਲਿਆਂ ਦਾ ਰਵਾਇਤੀ ਭੋਜਨ ਖਾਓਗੇ।
23ਤੁਹਾਡੀਆਂ ਪਗੜੀਆਂ ਤੁਹਾਡੇ ਸਿਰਾਂ ਉੱਤੇ ਅਤੇ ਤੁਹਾਡੀਆਂ ਜੁੱਤੀਆਂ ਤੁਹਾਡੇ ਪੈਰਾਂ ਵਿੱਚ ਹੋਣਗੀਆਂ ਅਤੇ ਨਾ ਤੁਸੀਂ ਸੋਗ ਕਰੋਗੇ, ਪਰ ਆਪਣੇ ਪਾਪਾਂ ਵਿੱਚ ਪਿਘਲਦੇ ਰਹੋਗੇ, ਅਤੇ ਇੱਕ-ਦੂਜੇ ਲਈ ਧਾਹਾਂ ਮਾਰੋਗੇ।
24ਹਿਜ਼ਕੀਏਲ ਤੁਹਾਡੇ ਲਈ ਇੱਕ ਨਿਸ਼ਾਨ ਹੋਵੇਗਾ; ਤੁਸੀਂ ਉਵੇਂ ਹੀ ਕਰੋਗੇ ਜਿਵੇਂ ਉਸਨੇ ਕੀਤਾ ਹੈ। ਜਦੋਂ ਇਹ ਵਾਪਰੇਗਾ, ਤੁਸੀਂ ਜਾਣ ਜਾਵੋਂਗੇ ਕਿ ਮੈਂ ਯਾਹਵੇਹ ਹਾਂ।’
25“ਅਤੇ ਹੇ ਮਨੁੱਖ ਦੇ ਪੁੱਤਰ, ਜਿਸ ਦਿਨ ਮੈਂ ਉਹਨਾਂ ਦਾ ਗੜ੍ਹ, ਉਹਨਾਂ ਦੀ ਖੁਸ਼ੀ ਅਤੇ ਮਹਿਮਾ, ਉਹਨਾਂ ਦੀਆਂ ਅੱਖਾਂ ਦੀ ਖੁਸ਼ੀ, ਉਹਨਾਂ ਦੇ ਦਿਲ ਦੀ ਇੱਛਾ, ਅਤੇ ਉਹਨਾਂ ਦੇ ਪੁੱਤਰ ਅਤੇ ਧੀਆਂ ਨੂੰ ਵੀ ਖੋਹ ਲਵਾਂਗਾ,