7“ ‘ਕਿਉਂ ਜੋ ਉਹ ਦਾ ਲਹੂ ਉਹ ਦੇ ਵਿੱਚ ਹੈ। ਉਸ ਨੇ ਉਹ ਨੂੰ ਸੁੱਕੀ ਚੱਟਾਨ ਤੇ ਰੱਖਿਆ, ਧਰਤੀ ਤੇ ਨਹੀਂ ਡੋਲ੍ਹਿਆ ਕਿ ਮਿੱਟੀ ਵਿੱਚ ਢੱਕਿਆ ਜਾਏ।
8ਕ੍ਰੋਧ ਭੜਕਾਉਣ ਅਤੇ ਬਦਲਾ ਲੈਣ ਲਈ ਮੈਂ ਉਸ ਦਾ ਲਹੂ ਸੁੱਕੀ ਚੱਟਾਨ ਉੱਤੇ ਰੱਖਿਆ, ਤਾਂ ਜੋ ਉਹ ਢੱਕਿਆ ਨਾ ਜਾਵੇ।
9“ ‘ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਖੂਨ ਦੇ ਸ਼ਹਿਰ ਉੱਤੇ ਹਾਏ! ਮੈਂ ਵੀ ਉੱਚੀ ਲੱਕੜ ਦਾ ਢੇਰ ਲਾਵਾਂਗਾ।
10ਲੱਕੜਾਂ ਦਾ ਢੇਰ ਲਾ ਅਤੇ ਅੱਗ ਭੜਕਾ, ਮਾਸ ਨੂੰ ਚੰਗੀ ਤਰ੍ਹਾਂ ਉਬਾਲ, ਤਰੀ ਨੂੰ ਸੰਘਣਾ ਕਰ ਅਤੇ ਹੱਡੀਆਂ ਸਾੜੀਆਂ ਜਾਣ।
11ਤਦ ਘੜੇ ਨੂੰ ਖਾਲੀ ਕਰਕੇ ਕੋਲਿਆਂ ਉੱਤੇ ਰੱਖ ਦਿਓ ਤਾਂ ਜੋ ਉਹ ਦਾ ਪਿੱਤਲ ਗਰਮ ਹੋਵੇ ਅਤੇ ਪਿਘਲ ਜਾਵੇ। ਉਸ ਦੇ ਅੰਦਰ ਦੀ ਮੈਲ਼ ਸੜ ਜਾਵੇ ਅਤੇ ਉਹ ਦਾ ਜੰਗਾਲ ਸੜ ਜਾਵੇ।