ਹਿਜ਼ਕੀਏਲ 25

“ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ‘ਕਿਉਂਕਿ ਫ਼ਲਿਸਤੀਆਂ ਨੇ ਬਦਲਾ ਲਿਆ ਅਤੇ ਆਪਣੇ ਦਿਲਾਂ ਵਿੱਚ ਨਫ਼ਰਤ ਨਾਲ ਬਦਲਾ ਲਿਆ ਅਤੇ ਪੁਰਾਣੀ ਦੁਸ਼ਮਣੀ ਨਾਲ ਯਹੂਦਾਹ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ,

Ezekiel 25:15 (UKJV) Thus says the Lord GOD; Because the Philistines have dealt by revenge, and have taken vengeance with a despiteful heart, to destroy it for the old hatred;

13ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਅਦੋਮ ਦੇ ਵਿਰੁੱਧ ਆਪਣਾ ਹੱਥ ਵਧਾਵਾਂਗਾ ਅਤੇ ਆਦਮੀ ਅਤੇ ਜਾਨਵਰ ਦੋਵਾਂ ਨੂੰ ਮਾਰ ਦੇਵੇਗਾ। ਮੈਂ ਉਹ ਨੂੰ ਬਰਬਾਦ ਕਰ ਦਿਆਂਗਾ, ਅਤੇ ਤੇਮਾਨ ਤੋਂ ਦਦਾਨ ਤੱਕ ਉਹ ਤਲਵਾਰ ਨਾਲ ਡਿੱਗਣਗੇ।

14ਮੈਂ ਆਪਣੀ ਪਰਜਾ ਇਸਰਾਏਲ ਦੇ ਹੱਥੋਂ ਅਦੋਮ ਤੋਂ ਬਦਲਾ ਲਵਾਂਗਾ, ਅਤੇ ਉਹ ਮੇਰੇ ਕ੍ਰੋਧ ਅਤੇ ਕਹਿਰ ਦੇ ਅਨੁਸਾਰ ਅਦੋਮ ਨਾਲ ਪੇਸ਼ ਆਉਣਗੇ। ਉਹ ਮੇਰੇ ਬਦਲੇ ਨੂੰ ਜਾਣ ਲੈਣਗੇ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।’ ”

15“ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ‘ਕਿਉਂਕਿ ਫ਼ਲਿਸਤੀਆਂ ਨੇ ਬਦਲਾ ਲਿਆ ਅਤੇ ਆਪਣੇ ਦਿਲਾਂ ਵਿੱਚ ਨਫ਼ਰਤ ਨਾਲ ਬਦਲਾ ਲਿਆ ਅਤੇ ਪੁਰਾਣੀ ਦੁਸ਼ਮਣੀ ਨਾਲ ਯਹੂਦਾਹ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ,

16ਇਸ ਲਈ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਮੈਂ ਫ਼ਲਿਸਤੀਆਂ ਦੇ ਵਿਰੁੱਧ ਆਪਣਾ ਹੱਥ ਵਧਾਉਣ ਵਾਲਾ ਹਾਂ, ਅਤੇ ਮੈਂ ਕਰੇਤੀਆਂ ਨੂੰ ਮਿਟਾ ਦਿਆਂਗਾ ਅਤੇ ਸਮੁੰਦਰੀ ਕੰਢੇ ਦੇ ਬਾਕੀ ਬਚੇ ਲੋਕਾਂ ਨੂੰ ਤਬਾਹ ਕਰ ਦਿਆਂਗਾ।

17ਮੈਂ ਉਹਨਾਂ ਤੋਂ ਵੱਡਾ ਬਦਲਾ ਲਵਾਂਗਾ ਅਤੇ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਸਜ਼ਾ ਦਿਆਂਗਾ। ਫਿਰ ਉਹ ਜਾਣ ਲੈਣਗੇ ਕਿ ਮੈਂ ਯਾਹਵੇਹ ਹਾਂ, ਜਦੋਂ ਮੈਂ ਉਹਨਾਂ ਤੋਂ ਬਦਲਾ ਲਵਾਂਗਾ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.