ਹਿਜ਼ਕੀਏਲ 25

ਇਸ ਲਈ ਮੈਂ ਤੁਹਾਨੂੰ ਪੂਰਬ ਦੇ ਲੋਕਾਂ ਨੂੰ ਇੱਕ ਮਲਕੀਅਤ ਵਜੋਂ ਦੇ ਰਿਹਾ ਹਾਂ। ਉਹ ਤੁਹਾਡੇ ਵਿੱਚ ਆਪਣੇ ਡੇਰੇ ਲਾਉਣਗੇ ਅਤੇ ਆਪਣੇ ਤੰਬੂ ਲਾਉਣਗੇ। ਉਹ ਤੁਹਾਡਾ ਫਲ ਖਾਣਗੇ ਅਤੇ ਤੁਹਾਡਾ ਦੁੱਧ ਪੀਣਗੇ।

Ezekiel 25:4 (UKJV) Behold, therefore I will deliver you to the men of the east for a possession, and they shall set their palaces in you, and make their dwellings in you: they shall eat your fruit, and they shall drink your milk.

2“ਹੇ ਮਨੁੱਖ ਦੇ ਪੁੱਤਰ, ਅੰਮੋਨੀਆਂ ਵੱਲ ਆਪਣਾ ਮੂੰਹ ਕਰ ਕੇ ਉਹਨਾਂ ਦੇ ਵਿਰੁੱਧ ਭਵਿੱਖਬਾਣੀ ਕਰ।

3ਉਹਨਾਂ ਨੂੰ ਆਖੋ, ‘ਸਰਬਸ਼ਕਤੀਮਾਨ ਪ੍ਰਭੂ ਯਾਹਵੇਹ ਦਾ ਬਚਨ ਸੁਣੋ। ਇਹ ਉਹੀ ਹੈ ਜੋ ਸਰਬਸ਼ਕਤੀਮਾਨ ਯਾਹਵੇਹ ਆਖਦਾ ਹੈ: ਕਿਉਂਕਿ ਤੂੰ ਕਿਹਾ ਸੀ “ਆਹਾ!” ਮੇਰੇ ਪਵਿੱਤਰ ਅਸਥਾਨ ਉੱਤੇ ਜਦੋਂ ਉਹ ਅਪਵਿੱਤਰ ਕੀਤਾ ਗਿਆ ਸੀ, ਅਤੇ ਇਸਰਾਏਲ ਦੀ ਧਰਤੀ ਉੱਤੇ ਜਦੋਂ ਉਹ ਉਜਾੜਿਆ ਗਿਆ ਸੀ ਅਤੇ ਯਹੂਦਾਹ ਦੇ ਲੋਕਾਂ ਉੱਤੇ ਜਦੋਂ ਉਹ ਗ਼ੁਲਾਮੀ ਵਿੱਚ ਗਏ ਸਨ,

4ਇਸ ਲਈ ਮੈਂ ਤੁਹਾਨੂੰ ਪੂਰਬ ਦੇ ਲੋਕਾਂ ਨੂੰ ਇੱਕ ਮਲਕੀਅਤ ਵਜੋਂ ਦੇ ਰਿਹਾ ਹਾਂ। ਉਹ ਤੁਹਾਡੇ ਵਿੱਚ ਆਪਣੇ ਡੇਰੇ ਲਾਉਣਗੇ ਅਤੇ ਆਪਣੇ ਤੰਬੂ ਲਾਉਣਗੇ। ਉਹ ਤੁਹਾਡਾ ਫਲ ਖਾਣਗੇ ਅਤੇ ਤੁਹਾਡਾ ਦੁੱਧ ਪੀਣਗੇ।

5ਮੈਂ ਰਬਾਹ ਨੂੰ ਊਠਾਂ ਦੀ ਚਰਾਗਾਹ ਵਿੱਚ ਅਤੇ ਅੰਮੋਨ ਨੂੰ ਭੇਡਾਂ ਦੇ ਆਰਾਮ ਦੀ ਥਾਂ ਵਿੱਚ ਬਦਲ ਦਿਆਂਗਾ। ਤਦ ਤੁਸੀਂ ਜਾਣੋਗੇ ਕਿ ਮੈਂ ਯਾਹਵੇਹ ਹਾਂ।

6ਕਿਉਂ ਜੋ ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਇਸ ਲਈ ਕਿ ਤੁਸੀਂ ਤਾੜੀਆਂ ਵਜਾਈਆਂ ਅਤੇ ਆਪਣੇ ਪੈਰ ਧਰਤੀ ਤੇ ਮਾਰੇ ਅਤੇ ਇਸਰਾਏਲ ਦੀ ਭੂਮੀ ਲਈ ਜਾਨ ਨਾਲ ਸਾਰੀ ਨਿਆਦਰੀ ਕਰ ਕੇ ਅਨੰਦ ਹੋਏ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.