ਹਿਜ਼ਕੀਏਲ 26

ਤਦ ਮੈਂ ਉਹਨਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਪ੍ਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਉਤਾਰ ਦਿਆਂਗਾ ਅਤੇ ਉਹਨਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਮੈਂ ਤੈਨੂੰ ਹੇਠਲੀ ਦੁਨੀਆਂ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦਿਆਂ ਦੀ ਧਰਤੀ ਵਿੱਚ ਪ੍ਰਤਾਪ ਦਿਆਂਗਾ।

Ezekiel 26:20 (UKJV) When I shall bring you down with them that descend into the pit, with the people of old time, and shall set you in the low parts of the earth, in places desolate of old, with them that go down to the pit, that you be not inhabited; and I shall set glory in the land of the living;

18ਹੁਣ ਟਾਪੂ ਭੂਮੀ ਤੇਰੇ ਡਿੱਗਣ ਦੇ ਦਿਨ ਕੰਬਣਗੇ; ਸਾਗਰ ਦੇ ਸਾਰੇ ਟਾਪੂ ਤੇਰੇ ਜਾਣ ਤੋਂ ਦੁੱਖੀ ਹੋਣਗੇ।’

19“ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: ਜਦੋਂ ਮੈਂ ਤੈਨੂੰ ਇੱਕ ਵਿਰਾਨ ਸ਼ਹਿਰ ਬਣਾਵਾਂਗਾ, ਜਿਸ ਸ਼ਹਿਰਾਂ ਵਿੱਚ ਹੁਣ ਕੋਈ ਨਹੀਂ ਵੱਸਦਾ, ਅਤੇ ਜਦੋਂ ਮੈਂ ਤੇਰੇ ਉੱਤੇ ਸਮੁੰਦਰ ਦੀ ਡੂੰਘਾਈ ਲਿਆਵਾਂਗਾ ਅਤੇ ਉਸ ਦੇ ਵਿਸ਼ਾਲ ਪਾਣੀ ਤੈਨੂੰ ਢੱਕ ਲੈਣਗੇ,

20ਤਦ ਮੈਂ ਉਹਨਾਂ ਲੋਕਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਪ੍ਰਾਚੀਨ ਸਮੇਂ ਦੇ ਲੋਕਾਂ ਕੋਲ, ਤੈਨੂੰ ਉਤਾਰ ਦਿਆਂਗਾ ਅਤੇ ਉਹਨਾਂ ਨਾਲ ਜਿਹੜੇ ਪਤਾਲ ਵਿੱਚ ਉਤਰ ਜਾਂਦੇ ਹਨ, ਮੈਂ ਤੈਨੂੰ ਹੇਠਲੀ ਦੁਨੀਆਂ ਵਿੱਚ ਵਸਾਵਾਂਗਾ, ਪੁਰਾਣੀਆਂ ਵਿਰਾਨੀਆਂ ਵਿੱਚ, ਤਾਂ ਜੋ ਤੂੰ ਵਸਾਇਆ ਨਾ ਜਾਵੇਂ ਅਤੇ ਜੀਉਂਦਿਆਂ ਦੀ ਧਰਤੀ ਵਿੱਚ ਪ੍ਰਤਾਪ ਦਿਆਂਗਾ।

21ਮੈਂ ਤੁਹਾਨੂੰ ਇੱਕ ਭਿਆਨਕ ਅੰਤ ਵਿੱਚ ਲਿਆਵਾਂਗਾ ਅਤੇ ਤੁਸੀਂ ਹੋਰ ਨਹੀਂ ਹੋਵੋਂਗੇ। ਤੁਹਾਨੂੰ ਲੱਭਿਆ ਜਾਵੇਗਾ, ਪਰ ਤੁਸੀਂ ਕਦੇ ਵੀ ਨਹੀਂ ਲੱਭ ਜਾਵੋਗੇ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.