8ਸੀਦੋਨ ਅਤੇ ਅਰਵਦ ਦੇ ਰਹਿਣ ਵਾਲੇ ਤੇਰੇ ਮਲਾਹ ਸਨ ਅਤੇ ਹੇ ਸੂਰ, ਤੇਰੇ ਸਿਆਣੇ ਤੇਰੇ ਵਿੱਚ ਤੇਰੇ ਆਗੂ ਸਨ।
9ਗਬਾਲ ਦੇ ਬਜ਼ੁਰਗ ਅਤੇ ਸਿਆਣੇ ਤੇਰੇ ਵਿੱਚ ਸਨ, ਤੇਰੇ ਛੇਕਾਂ ਦੀ ਮੁਰੰਮਤ ਕਰਨ ਵਾਲੇ। ਸਾਗਰ ਦੇ ਸਾਰੇ ਜਹਾਜ਼ ਅਤੇ ਉਹਨਾਂ ਦੇ ਮਲਾਹ ਤੇਰੇ ਵਿੱਚ ਸਨ, ਤਾਂ ਜੋ ਤੇਰੇ ਵਪਾਰ ਦਾ ਕੰਮ ਕਰਨ।
10“ ‘ਫ਼ਾਰਸ ਅਤੇ ਲੂਦ ਅਤੇ ਪੂਟ ਦੇ ਲੋਕ ਤੇਰੀ ਫੌਜ ਵਿੱਚ ਤੇਰੇ ਯੋਧੇ ਸਨ। ਉਹ ਤੇਰੇ ਵਿੱਚ ਢਾਲ਼ ਅਤੇ ਲੋਹੇ ਦੇ ਟੋਪ ਨੂੰ ਲਟਕਾਉਂਦੇ ਸਨ ਅਤੇ ਤੈਨੂੰ ਸ਼ਾਨ ਦਿੰਦੇ ਸਨ
11ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚਾਰੇ ਪਾਸੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਗਮਾਦ ਦੇ ਸੂਰਬੀਰ ਤੇਰੇ ਥੰਮ੍ਹਾਂ ਉੱਤੇ ਸਨ ਉਹਨਾਂ ਆਪਣੀਆਂ ਢਾਲਾਂ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਹਨਾਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ।
12“ ‘ਤਰਸ਼ੀਸ਼ ਨੇ ਹਰ ਪ੍ਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਉਹ ਚਾਂਦੀ, ਲੋਹਾ, ਟੀਨ ਅਤੇ ਸਿੱਕਾ ਲਿਆ ਕੇ ਤੇਰੇ ਸੌਦੇ ਦੇ ਬਦਲੇ ਵਿੱਚ ਵੇਚਦੇ ਸਨ।