ਹਿਜ਼ਕੀਏਲ 27

ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚਾਰੇ ਪਾਸੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਗਮਾਦ ਦੇ ਸੂਰਬੀਰ ਤੇਰੇ ਥੰਮ੍ਹਾਂ ਉੱਤੇ ਸਨ ਉਹਨਾਂ ਆਪਣੀਆਂ ਢਾਲਾਂ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਹਨਾਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ।

Ezekiel 27:11 (UKJV) The men of Arvad with yours army were upon your walls round about, and the Gammadims were in your towers: they hanged their shields upon your walls round about; they have made your beauty perfect.

9ਗਬਾਲ ਦੇ ਬਜ਼ੁਰਗ ਅਤੇ ਸਿਆਣੇ ਤੇਰੇ ਵਿੱਚ ਸਨ, ਤੇਰੇ ਛੇਕਾਂ ਦੀ ਮੁਰੰਮਤ ਕਰਨ ਵਾਲੇ। ਸਾਗਰ ਦੇ ਸਾਰੇ ਜਹਾਜ਼ ਅਤੇ ਉਹਨਾਂ ਦੇ ਮਲਾਹ ਤੇਰੇ ਵਿੱਚ ਸਨ, ਤਾਂ ਜੋ ਤੇਰੇ ਵਪਾਰ ਦਾ ਕੰਮ ਕਰਨ।

10“ ‘ਫ਼ਾਰਸ ਅਤੇ ਲੂਦ ਅਤੇ ਪੂਟ ਦੇ ਲੋਕ ਤੇਰੀ ਫੌਜ ਵਿੱਚ ਤੇਰੇ ਯੋਧੇ ਸਨ। ਉਹ ਤੇਰੇ ਵਿੱਚ ਢਾਲ਼ ਅਤੇ ਲੋਹੇ ਦੇ ਟੋਪ ਨੂੰ ਲਟਕਾਉਂਦੇ ਸਨ ਅਤੇ ਤੈਨੂੰ ਸ਼ਾਨ ਦਿੰਦੇ ਸਨ

11ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚਾਰੇ ਪਾਸੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਗਮਾਦ ਦੇ ਸੂਰਬੀਰ ਤੇਰੇ ਥੰਮ੍ਹਾਂ ਉੱਤੇ ਸਨ ਉਹਨਾਂ ਆਪਣੀਆਂ ਢਾਲਾਂ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਹਨਾਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ।

12“ ‘ਤਰਸ਼ੀਸ਼ ਨੇ ਹਰ ਪ੍ਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਉਹ ਚਾਂਦੀ, ਲੋਹਾ, ਟੀਨ ਅਤੇ ਸਿੱਕਾ ਲਿਆ ਕੇ ਤੇਰੇ ਸੌਦੇ ਦੇ ਬਦਲੇ ਵਿੱਚ ਵੇਚਦੇ ਸਨ।

13“ ‘ਯਾਵਾਨ, ਤੂਬਲ ਅਤੇ ਮੇਸ਼ੇਕ, ਉਹ ਤੇਰੇ ਵਪਾਰੀ ਸਨ। ਉਹ ਤੇਰੇ ਸੌਦੇ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.