ਹਿਜ਼ਕੀਏਲ 27

“ ‘ਤਰਸ਼ੀਸ਼ ਨੇ ਹਰ ਪ੍ਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਉਹ ਚਾਂਦੀ, ਲੋਹਾ, ਟੀਨ ਅਤੇ ਸਿੱਕਾ ਲਿਆ ਕੇ ਤੇਰੇ ਸੌਦੇ ਦੇ ਬਦਲੇ ਵਿੱਚ ਵੇਚਦੇ ਸਨ।

Ezekiel 27:12 (UKJV) Tarshish was your merchant by reason of the multitude of all kind of riches; with silver, iron, tin, and lead, they traded in your fairs.

10“ ‘ਫ਼ਾਰਸ ਅਤੇ ਲੂਦ ਅਤੇ ਪੂਟ ਦੇ ਲੋਕ ਤੇਰੀ ਫੌਜ ਵਿੱਚ ਤੇਰੇ ਯੋਧੇ ਸਨ। ਉਹ ਤੇਰੇ ਵਿੱਚ ਢਾਲ਼ ਅਤੇ ਲੋਹੇ ਦੇ ਟੋਪ ਨੂੰ ਲਟਕਾਉਂਦੇ ਸਨ ਅਤੇ ਤੈਨੂੰ ਸ਼ਾਨ ਦਿੰਦੇ ਸਨ

11ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚਾਰੇ ਪਾਸੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਗਮਾਦ ਦੇ ਸੂਰਬੀਰ ਤੇਰੇ ਥੰਮ੍ਹਾਂ ਉੱਤੇ ਸਨ ਉਹਨਾਂ ਆਪਣੀਆਂ ਢਾਲਾਂ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਹਨਾਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ।

12“ ‘ਤਰਸ਼ੀਸ਼ ਨੇ ਹਰ ਪ੍ਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਉਹ ਚਾਂਦੀ, ਲੋਹਾ, ਟੀਨ ਅਤੇ ਸਿੱਕਾ ਲਿਆ ਕੇ ਤੇਰੇ ਸੌਦੇ ਦੇ ਬਦਲੇ ਵਿੱਚ ਵੇਚਦੇ ਸਨ।

13“ ‘ਯਾਵਾਨ, ਤੂਬਲ ਅਤੇ ਮੇਸ਼ੇਕ, ਉਹ ਤੇਰੇ ਵਪਾਰੀ ਸਨ। ਉਹ ਤੇਰੇ ਸੌਦੇ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ।

14“ ‘ਬੈਂਤ ਤੋਗਰਮਾਹ ਦੇ ਘਰਾਣੇ ਨੇ ਤੇਰੀ ਮੰਡੀ ਵਿੱਚ ਘੋੜਿਆਂ, ਸਵਾਰੀ ਦੇ ਘੋੜਿਆਂ ਤੇ ਖੱਚਰਾਂ ਦਾ ਵਪਾਰ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.