ਹਿਜ਼ਕੀਏਲ 27

“ ‘ਯਾਵਾਨ, ਤੂਬਲ ਅਤੇ ਮੇਸ਼ੇਕ, ਉਹ ਤੇਰੇ ਵਪਾਰੀ ਸਨ। ਉਹ ਤੇਰੇ ਸੌਦੇ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ।

Ezekiel 27:13 (UKJV) Javan, Tubal, and Meshech, they were your merchants: they traded the persons of men and vessels of brass in your market.

11ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚਾਰੇ ਪਾਸੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਗਮਾਦ ਦੇ ਸੂਰਬੀਰ ਤੇਰੇ ਥੰਮ੍ਹਾਂ ਉੱਤੇ ਸਨ ਉਹਨਾਂ ਆਪਣੀਆਂ ਢਾਲਾਂ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਹਨਾਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ।

12“ ‘ਤਰਸ਼ੀਸ਼ ਨੇ ਹਰ ਪ੍ਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਉਹ ਚਾਂਦੀ, ਲੋਹਾ, ਟੀਨ ਅਤੇ ਸਿੱਕਾ ਲਿਆ ਕੇ ਤੇਰੇ ਸੌਦੇ ਦੇ ਬਦਲੇ ਵਿੱਚ ਵੇਚਦੇ ਸਨ।

13“ ‘ਯਾਵਾਨ, ਤੂਬਲ ਅਤੇ ਮੇਸ਼ੇਕ, ਉਹ ਤੇਰੇ ਵਪਾਰੀ ਸਨ। ਉਹ ਤੇਰੇ ਸੌਦੇ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ।

14“ ‘ਬੈਂਤ ਤੋਗਰਮਾਹ ਦੇ ਘਰਾਣੇ ਨੇ ਤੇਰੀ ਮੰਡੀ ਵਿੱਚ ਘੋੜਿਆਂ, ਸਵਾਰੀ ਦੇ ਘੋੜਿਆਂ ਤੇ ਖੱਚਰਾਂ ਦਾ ਵਪਾਰ ਕੀਤਾ।

15“ ‘ਦਦਾਨੀ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ, ਅਤੇ ਬਹੁਤ ਸਾਰੇ ਤੱਟਵਰਤੀ ਦੇਸ਼ ਤੁਹਾਡੇ ਗਾਹਕ ਸਨ; ਉਹ ਹਾਥੀ ਦੰਦ ਅਤੇ ਆਬਨੂਸ (ਤੇਂਦੂ) ਦੀ ਲੱਕੜ ਦੇ ਕੇ ਆਪਣੇ ਆਪ ਨੂੰ ਅਦਾ ਕਰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.