ਹਿਜ਼ਕੀਏਲ 27

“ ‘ਬੈਂਤ ਤੋਗਰਮਾਹ ਦੇ ਘਰਾਣੇ ਨੇ ਤੇਰੀ ਮੰਡੀ ਵਿੱਚ ਘੋੜਿਆਂ, ਸਵਾਰੀ ਦੇ ਘੋੜਿਆਂ ਤੇ ਖੱਚਰਾਂ ਦਾ ਵਪਾਰ ਕੀਤਾ।

Ezekiel 27:14 (UKJV) They of the house of Togarmah traded in your fairs with horses and horsemen and mules.

12“ ‘ਤਰਸ਼ੀਸ਼ ਨੇ ਹਰ ਪ੍ਰਕਾਰ ਦੇ ਬਹੁਤੇ ਮਾਲ ਦੇ ਕਾਰਨ ਤੇਰੇ ਨਾਲ ਵਪਾਰ ਕੀਤਾ, ਉਹ ਚਾਂਦੀ, ਲੋਹਾ, ਟੀਨ ਅਤੇ ਸਿੱਕਾ ਲਿਆ ਕੇ ਤੇਰੇ ਸੌਦੇ ਦੇ ਬਦਲੇ ਵਿੱਚ ਵੇਚਦੇ ਸਨ।

13“ ‘ਯਾਵਾਨ, ਤੂਬਲ ਅਤੇ ਮੇਸ਼ੇਕ, ਉਹ ਤੇਰੇ ਵਪਾਰੀ ਸਨ। ਉਹ ਤੇਰੇ ਸੌਦੇ ਲਈ ਆਦਮੀਆਂ ਦੀਆਂ ਜਾਨਾਂ ਦਾ ਅਤੇ ਪਿੱਤਲ ਦੇ ਭਾਂਡਿਆਂ ਦਾ ਵਪਾਰ ਕਰਦੇ ਸਨ।

14“ ‘ਬੈਂਤ ਤੋਗਰਮਾਹ ਦੇ ਘਰਾਣੇ ਨੇ ਤੇਰੀ ਮੰਡੀ ਵਿੱਚ ਘੋੜਿਆਂ, ਸਵਾਰੀ ਦੇ ਘੋੜਿਆਂ ਤੇ ਖੱਚਰਾਂ ਦਾ ਵਪਾਰ ਕੀਤਾ।

15“ ‘ਦਦਾਨੀ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ, ਅਤੇ ਬਹੁਤ ਸਾਰੇ ਤੱਟਵਰਤੀ ਦੇਸ਼ ਤੁਹਾਡੇ ਗਾਹਕ ਸਨ; ਉਹ ਹਾਥੀ ਦੰਦ ਅਤੇ ਆਬਨੂਸ (ਤੇਂਦੂ) ਦੀ ਲੱਕੜ ਦੇ ਕੇ ਆਪਣੇ ਆਪ ਨੂੰ ਅਦਾ ਕਰਦੇ ਸਨ।

16“ ‘ਤੇਰੇ ਵਿੱਚ ਕਾਰੀਗਰੀ ਬਹੁਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਪੰਨੇ ਅਤੇ ਬੈਂਗਣੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.