ਹਿਜ਼ਕੀਏਲ 27

“ ‘ਤੇਰੇ ਵਿੱਚ ਕਾਰੀਗਰੀ ਬਹੁਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਪੰਨੇ ਅਤੇ ਬੈਂਗਣੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।

Ezekiel 27:16 (UKJV) Syria was your merchant by reason of the multitude of the wares of your making: they occupied in your fairs with emeralds, purple, and broidered work, and fine linen, and coral, and agate.

14“ ‘ਬੈਂਤ ਤੋਗਰਮਾਹ ਦੇ ਘਰਾਣੇ ਨੇ ਤੇਰੀ ਮੰਡੀ ਵਿੱਚ ਘੋੜਿਆਂ, ਸਵਾਰੀ ਦੇ ਘੋੜਿਆਂ ਤੇ ਖੱਚਰਾਂ ਦਾ ਵਪਾਰ ਕੀਤਾ।

15“ ‘ਦਦਾਨੀ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ, ਅਤੇ ਬਹੁਤ ਸਾਰੇ ਤੱਟਵਰਤੀ ਦੇਸ਼ ਤੁਹਾਡੇ ਗਾਹਕ ਸਨ; ਉਹ ਹਾਥੀ ਦੰਦ ਅਤੇ ਆਬਨੂਸ (ਤੇਂਦੂ) ਦੀ ਲੱਕੜ ਦੇ ਕੇ ਆਪਣੇ ਆਪ ਨੂੰ ਅਦਾ ਕਰਦੇ ਸਨ।

16“ ‘ਤੇਰੇ ਵਿੱਚ ਕਾਰੀਗਰੀ ਬਹੁਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਪੰਨੇ ਅਤੇ ਬੈਂਗਣੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।

17“ ‘ਯਹੂਦਾਹ ਅਤੇ ਇਸਰਾਏਲ ਨੇ ਤੇਰੇ ਨਾਲ ਵਪਾਰ ਕਰਦੇ ਸਨ; ਉਹ ਮਿੰਨੀਥ ਅਤੇ ਪਨਗ ਦੀ ਕਣਕ, ਸ਼ਹਿਦ, ਤੇਲ ਅਤੇ ਬਲਸਾਨ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।

18“ ‘ਦੰਮਿਸ਼ਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪ੍ਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈਅ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.