ਹਿਜ਼ਕੀਏਲ 27

“ ‘ਯਹੂਦਾਹ ਅਤੇ ਇਸਰਾਏਲ ਨੇ ਤੇਰੇ ਨਾਲ ਵਪਾਰ ਕਰਦੇ ਸਨ; ਉਹ ਮਿੰਨੀਥ ਅਤੇ ਪਨਗ ਦੀ ਕਣਕ, ਸ਼ਹਿਦ, ਤੇਲ ਅਤੇ ਬਲਸਾਨ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।

Ezekiel 27:17 (UKJV) Judah, and the land of Israel, they were your merchants: they traded in your market wheat of Minnith, and Pannag, and honey, and oil, and balm.

15“ ‘ਦਦਾਨੀ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ, ਅਤੇ ਬਹੁਤ ਸਾਰੇ ਤੱਟਵਰਤੀ ਦੇਸ਼ ਤੁਹਾਡੇ ਗਾਹਕ ਸਨ; ਉਹ ਹਾਥੀ ਦੰਦ ਅਤੇ ਆਬਨੂਸ (ਤੇਂਦੂ) ਦੀ ਲੱਕੜ ਦੇ ਕੇ ਆਪਣੇ ਆਪ ਨੂੰ ਅਦਾ ਕਰਦੇ ਸਨ।

16“ ‘ਤੇਰੇ ਵਿੱਚ ਕਾਰੀਗਰੀ ਬਹੁਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਪੰਨੇ ਅਤੇ ਬੈਂਗਣੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।

17“ ‘ਯਹੂਦਾਹ ਅਤੇ ਇਸਰਾਏਲ ਨੇ ਤੇਰੇ ਨਾਲ ਵਪਾਰ ਕਰਦੇ ਸਨ; ਉਹ ਮਿੰਨੀਥ ਅਤੇ ਪਨਗ ਦੀ ਕਣਕ, ਸ਼ਹਿਦ, ਤੇਲ ਅਤੇ ਬਲਸਾਨ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।

18“ ‘ਦੰਮਿਸ਼ਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪ੍ਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈਅ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ

19ਵਦਾਨ ਅਤੇ ਯਾਵਾਨ ਸੂਤ ਨੂੰ ਤੇਰੇ ਮਾਲ-ਮੱਤੇ ਦੇ ਬਦਲੇ ਦਿੰਦੇ ਸਨ। ਕਮਾਇਆ ਹੋਇਆ ਲੋਹਾ, ਤੱਜ ਅਤੇ ਅਗਰ ਤੇਰੇ ਸੌਦੇ ਵਿੱਚ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.