ਹਿਜ਼ਕੀਏਲ 27

“ ‘ਦੰਮਿਸ਼ਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪ੍ਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈਅ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ

Ezekiel 27:18 (UKJV) Damascus was your merchant in the multitude of the wares of your making, for the multitude of all riches; in the wine of Helbon, and white wool.

16“ ‘ਤੇਰੇ ਵਿੱਚ ਕਾਰੀਗਰੀ ਬਹੁਤ ਸੀ, ਜਿਸ ਕਰਕੇ ਅਰਾਮੀ ਤੇਰੇ ਨਾਲ ਵਪਾਰ ਕਰਦੇ ਸਨ, ਉਹ ਪੰਨੇ ਅਤੇ ਬੈਂਗਣੀ ਰੰਗ ਤੇ ਕਸੀਦੇ ਦੇ ਕੱਪੜੇ, ਮਹੀਨ ਕਤਾਨ, ਮੂੰਗਾ ਅਤੇ ਲਾਲ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।

17“ ‘ਯਹੂਦਾਹ ਅਤੇ ਇਸਰਾਏਲ ਨੇ ਤੇਰੇ ਨਾਲ ਵਪਾਰ ਕਰਦੇ ਸਨ; ਉਹ ਮਿੰਨੀਥ ਅਤੇ ਪਨਗ ਦੀ ਕਣਕ, ਸ਼ਹਿਦ, ਤੇਲ ਅਤੇ ਬਲਸਾਨ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।

18“ ‘ਦੰਮਿਸ਼ਕ ਵਾਸੀ ਤੇਰੇ ਹੱਥ ਦੇ ਕੰਮ ਦੇ ਵਾਧੇ ਕਰਕੇ ਅਤੇ ਹਰ ਪ੍ਰਕਾਰ ਦਾ ਮਾਲ ਬਹੁਤਾ ਮਿਲਣ ਕਰਕੇ ਹਲਬੋਨ ਦੀ ਮੈਅ ਅਤੇ ਚਿੱਟੀ ਉੱਨ ਦਾ ਵਪਾਰ ਤੇਰੇ ਨਾਲ ਕਰਦੇ ਸਨ

19ਵਦਾਨ ਅਤੇ ਯਾਵਾਨ ਸੂਤ ਨੂੰ ਤੇਰੇ ਮਾਲ-ਮੱਤੇ ਦੇ ਬਦਲੇ ਦਿੰਦੇ ਸਨ। ਕਮਾਇਆ ਹੋਇਆ ਲੋਹਾ, ਤੱਜ ਅਤੇ ਅਗਰ ਤੇਰੇ ਸੌਦੇ ਵਿੱਚ ਸਨ।

20“ ‘ਦਦਾਨ ਨੇ ਤੇਰੇ ਨਾਲ ਘੋੜੇ ਦੀ ਕਾਠੀ ਦੇ ਕੰਬਲਾਂ ਦਾ ਵਪਾਰ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.