ਹਿਜ਼ਕੀਏਲ 27

ਸਾਰੇ ਜਿਹੜੇ ਮੌਰਾਂ ਨੂੰ ਸੰਭਾਲਦੇ ਹਨ ਮਲਾਹ ਅਤੇ ਸਾਗਰ ਦੇ ਸਾਰੇ ਆਗੂ ਆਪਣੇ ਜਹਾਜ਼ਾਂ ਤੋਂ ਉਤਰ ਆਉਣਗੇ, ਉਹ ਧਰਤੀ ਤੇ ਖਲੋਣਗੇ।

Ezekiel 27:29 (UKJV) And all that handle the oar, the seamen, and all the pilots of the sea, shall come down from their ships, they shall stand upon the land;

27ਤੇਰਾ ਧਨ, ਤੇਰੀਆਂ ਵਪਾਰਕ-ਜਿਨਸਾਂ ਅਤੇ ਤੇਰੇ ਵਪਾਰ, ਤੇਰੇ ਮਲਾਹ ਅਤੇ ਤੇਰੇ ਆਗੂ, ਤੇਰੇ ਮੋਰੀਆਂ ਬੰਦ ਕਰਨ ਵਾਲੇ ਅਤੇ ਤੇਰੇ ਕੰਮਕਾਜ ਦੇ ਵਪਾਰੀ, ਤੇਰੇ ਸਾਰੇ ਯੋਧੇ ਜੋ ਤੇਰੇ ਵਿੱਚ ਹਨ ਅਤੇ ਉਸ ਸਾਰੀ ਸਭਾ ਸਣੇ ਜੋ ਤੇਰੇ ਵਿੱਚ ਹੈ, ਤੇਰੀ ਤਬਾਹੀ ਦੇ ਦਿਨ ਸਾਗਰ ਦੇ ਵਿਚਕਾਰ ਡਿੱਗਣਗੇ।

28ਕੰਢੇ ਕੰਬਣਗੇ ਜਦੋਂ ਤੇਰੇ ਮਲਾਹ ਚੀਕਣਗੇ।

29ਸਾਰੇ ਜਿਹੜੇ ਮੌਰਾਂ ਨੂੰ ਸੰਭਾਲਦੇ ਹਨ ਮਲਾਹ ਅਤੇ ਸਾਗਰ ਦੇ ਸਾਰੇ ਆਗੂ ਆਪਣੇ ਜਹਾਜ਼ਾਂ ਤੋਂ ਉਤਰ ਆਉਣਗੇ, ਉਹ ਧਰਤੀ ਤੇ ਖਲੋਣਗੇ।

30ਉਹ ਆਪਣੀ ਆਵਾਜ਼ ਬੁਲੰਦ ਕਰਨਗੇ ਅਤੇ ਤੇਰੇ ਲਈ ਦੁਹਾਈ ਦੇਣਗੇ; ਉਹ ਆਪਣੇ ਸਿਰਾਂ ਉੱਤੇ ਮਿੱਟੀ ਛਿੜਕਣਗੇ ਅਤੇ ਸੁਆਹ ਵਿੱਚ ਰੋਲਣਗੇ।

31ਉਹ ਤੇਰੇ ਕਾਰਨ ਆਪਣੇ ਸਿਰ ਮੁਨਾਉਣਗੇ ਅਤੇ ਤੱਪੜ ਪਾਉਣਗੇ। ਉਹ ਤੇਰੇ ਲਈ ਦਿਲ ਦੇ ਦੁੱਖ ਅਤੇ ਕੌੜੇ ਸੋਗ ਨਾਲ ਰੋਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.