ਹਿਜ਼ਕੀਏਲ 27

ਤੇਰੀਆਂ ਹੱਦਾਂ ਸਮੁੰਦਰ ਦੇ ਵਿੱਚ ਹਨ ਅਤੇ ਤੇਰੇ ਬਣਾਉਣ ਵਾਲਿਆਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ ਹੈ।

Ezekiel 27:4 (UKJV) Your borders are in the midst of the seas, your builders have perfected your beauty.

2“ਹੇ ਮਨੁੱਖ ਦੇ ਪੁੱਤਰ, ਸੂਰ ਦੇ ਲਈ ਇੱਕ ਵਿਰਲਾਪ ਕਰੋ।

3ਸੂਰ ਨੂੰ ਕਹੋ, ਜੋ ਸਮੁੰਦਰ ਦੇ ਦਰਵਾਜ਼ੇ ਤੇ ਸਥਿਤ ਹੈ, ਬਹੁਤ ਸਾਰੇ ਤੱਟਾਂ ਦੇ ਲੋਕਾਂ ਦਾ ਵਪਾਰੀ ਹੈ, ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਹੇ ਸੂਰ, ਤੂੰ ਆਖਦਾ ਹੈ, “ਮੈਂ ਸੁੰਦਰਤਾ ਵਿੱਚ ਸੰਪੂਰਨ ਹਾਂ।”

4ਤੇਰੀਆਂ ਹੱਦਾਂ ਸਮੁੰਦਰ ਦੇ ਵਿੱਚ ਹਨ ਅਤੇ ਤੇਰੇ ਬਣਾਉਣ ਵਾਲਿਆਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ ਹੈ।

5ਉਹਨਾਂ ਨੇ ਸਨੀਰ ਦੀ ਚੀਲ ਦੇ ਰੁੱਖਾਂ ਤੋਂ ਤੇਰੇ ਫੱਟੇ ਬਣਾਏ; ਅਤੇ ਲਬਾਨੋਨ ਤੋਂ ਦਿਆਰ ਲੈ ਕੇ ਤੇਰੇ ਲਈ ਮਸਤੂਲ ਬਣਾਏ।

6ਬਾਸ਼ਾਨ ਦੇ ਬਲੂਤਾਂ ਦੇ ਰੁੱਖਾਂ ਦੀ ਉਹਨਾਂ ਨੇ ਤੇਰੇ ਚੱਪੂ ਬਣਾਏ। ਅਤੇ ਤੇਰੇ ਫੱਟੇ ਕਿੱਤੀਮ ਦੇ ਟਾਪੂਆਂ ਦੇ ਸਨੋਵਰ ਤੋਂ, ਹਾਥੀ ਦੰਦ ਜੜ ਕੇ ਤਿਆਰ ਕੀਤੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.