ਹਿਜ਼ਕੀਏਲ 28

ਤੂੰ ਪਰਦੇਸੀਆਂ ਦੇ ਹੱਥੋਂ ਬੇਸੁੰਨਤ ਦੀ ਮੌਤ ਮਰੇਂਗਾ। ਕਿਉਂ ਜੋ ਮੈਂ ਬੋਲਿਆ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।’ ”

Ezekiel 28:10 (UKJV) You shall die the deaths of the uncircumcised by the hand of strangers: for I have spoken it, says the Lord GOD.

8ਉਹ ਤੈਨੂੰ ਪਤਾਲ ਵਿੱਚ ਲੈ ਜਾਣਗੇ, ਅਤੇ ਤੂੰ ਉਹਨਾਂ ਦੀ ਮੌਤ ਮਰੇਗਾ ਜਿਹੜੇ ਸਮੁੰਦਰ ਵਿੱਚ ਹਨ।

9ਕੀ ਤੂੰ ਉਹਨਾਂ ਲੋਕਾਂ ਦੀ ਮੌਜੂਦਗੀ ਵਿੱਚ ਜਿਹੜੇ ਤੈਨੂੰ ਮਾਰਦੇ ਹਨ। ਇਸ ਤਰ੍ਹਾਂ ਆਖੇਗਾ, “ਕਿ ਮੈਂ ਦੇਵਤਾ ਹਾਂ?” ਤੂੰ ਆਪਣੇ ਵੱਢਣ ਵਾਲੇ ਦੇ ਹੱਥ ਵਿੱਚ ਦੇਵਤਾ ਨਹੀਂ, ਸਗੋਂ ਮਨੁੱਖ ਹੈ।

10ਤੂੰ ਪਰਦੇਸੀਆਂ ਦੇ ਹੱਥੋਂ ਬੇਸੁੰਨਤ ਦੀ ਮੌਤ ਮਰੇਂਗਾ। ਕਿਉਂ ਜੋ ਮੈਂ ਬੋਲਿਆ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।’ ”

11ਮੇਰੇ ਕੋਲ ਯਾਹਵੇਹ ਦਾ ਬਚਨ ਆਇਆ:

12“ਹੇ ਮਨੁੱਖ ਦੇ ਪੁੱਤਰ, ਸੂਰ ਦੇ ਰਾਜੇ ਲਈ ਇੱਕ ਵਿਰਲਾਪ ਕਰ ਅਤੇ ਉਸਨੂੰ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਤੁਸੀਂ ਸੰਪੂਰਨਤਾ ਦੀ ਮੋਹਰ ਸੀ, ਬੁੱਧੀ ਨਾਲ ਭਰਪੂਰ ਅਤੇ ਸੁੰਦਰਤਾ ਵਿੱਚ ਸੰਪੂਰਨ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.