ਹਿਜ਼ਕੀਏਲ 28

“ਹੇ ਮਨੁੱਖ ਦੇ ਪੁੱਤਰ, ਸੂਰ ਦੇ ਰਾਜੇ ਲਈ ਇੱਕ ਵਿਰਲਾਪ ਕਰ ਅਤੇ ਉਸਨੂੰ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਤੁਸੀਂ ਸੰਪੂਰਨਤਾ ਦੀ ਮੋਹਰ ਸੀ, ਬੁੱਧੀ ਨਾਲ ਭਰਪੂਰ ਅਤੇ ਸੁੰਦਰਤਾ ਵਿੱਚ ਸੰਪੂਰਨ ਸੀ।

Ezekiel 28:12 (UKJV) Son of man, take up a lamentation upon the king of Tyrus, and say unto him, Thus says the Lord GOD; You seal up the sum, full of wisdom, and perfect in beauty.

10ਤੂੰ ਪਰਦੇਸੀਆਂ ਦੇ ਹੱਥੋਂ ਬੇਸੁੰਨਤ ਦੀ ਮੌਤ ਮਰੇਂਗਾ। ਕਿਉਂ ਜੋ ਮੈਂ ਬੋਲਿਆ ਹੈ, ਸਰਬਸ਼ਕਤੀਮਾਨ ਯਾਹਵੇਹ ਦਾ ਵਾਕ ਹੈ।’ ”

11ਮੇਰੇ ਕੋਲ ਯਾਹਵੇਹ ਦਾ ਬਚਨ ਆਇਆ:

12“ਹੇ ਮਨੁੱਖ ਦੇ ਪੁੱਤਰ, ਸੂਰ ਦੇ ਰਾਜੇ ਲਈ ਇੱਕ ਵਿਰਲਾਪ ਕਰ ਅਤੇ ਉਸਨੂੰ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਤੁਸੀਂ ਸੰਪੂਰਨਤਾ ਦੀ ਮੋਹਰ ਸੀ, ਬੁੱਧੀ ਨਾਲ ਭਰਪੂਰ ਅਤੇ ਸੁੰਦਰਤਾ ਵਿੱਚ ਸੰਪੂਰਨ ਸੀ।

13ਤੂੰ ਅਦਨ ਵਿੱਚ ਪਰਮੇਸ਼ਵਰ ਦੇ ਬਾਗ਼ ਵਿੱਚ ਸੀ, ਹਰੇਕ ਕੀਮਤੀ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਬਿਲੌਰ, ਪੁਖਰਾਜ, ਬੈਰੂਜ਼, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ ਅਤੇ ਸੋਨਾ। ਤੇਰੇ ਤਮੂਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉਤਪਤ ਕੀਤੇ ਜਾਣ ਦੇ ਦਿਨ ਤੋਂ ਉਹ ਤਿਆਰ ਕੀਤੀਆਂ ਗਈਆਂ।

14ਤੂੰ ਇੱਕ ਮਸਹ ਕੀਤੇ ਹੋਏ ਕਰੂਬੀ ਵਰਗਾ ਸੀ, ਕਿਉਂ ਜੋ ਮੈਂ ਤੈਨੂੰ ਨਿਯੁਕਤ ਕੀਤਾ ਸੀ। ਤੂੰ ਪਰਮੇਸ਼ਵਰ ਦੇ ਪਵਿੱਤਰ ਪਹਾੜ ਉੱਤੇ ਸੀ; ਤੂੰ ਅੱਗ ਦੇ ਪੱਥਰਾਂ ਦੇ ਵਿਚਕਾਰ ਚੱਲਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.