11ਮੇਰੇ ਕੋਲ ਯਾਹਵੇਹ ਦਾ ਬਚਨ ਆਇਆ:
12“ਹੇ ਮਨੁੱਖ ਦੇ ਪੁੱਤਰ, ਸੂਰ ਦੇ ਰਾਜੇ ਲਈ ਇੱਕ ਵਿਰਲਾਪ ਕਰ ਅਤੇ ਉਸਨੂੰ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਤੁਸੀਂ ਸੰਪੂਰਨਤਾ ਦੀ ਮੋਹਰ ਸੀ, ਬੁੱਧੀ ਨਾਲ ਭਰਪੂਰ ਅਤੇ ਸੁੰਦਰਤਾ ਵਿੱਚ ਸੰਪੂਰਨ ਸੀ।
13ਤੂੰ ਅਦਨ ਵਿੱਚ ਪਰਮੇਸ਼ਵਰ ਦੇ ਬਾਗ਼ ਵਿੱਚ ਸੀ, ਹਰੇਕ ਕੀਮਤੀ ਪੱਥਰ ਤੇਰੇ ਢੱਕਣ ਲਈ ਸੀ, ਜਿਵੇਂ ਲਾਲ ਅਕੀਕ, ਸੁਨਹਿਲਾ ਅਤੇ ਬਿਲੌਰ, ਪੁਖਰਾਜ, ਬੈਰੂਜ਼, ਸੁਲੇਮਾਨੀ ਅਤੇ ਯਸ਼ਬ, ਨੀਲਮ, ਪੰਨਾ ਅਤੇ ਜ਼ਬਰਜਦ ਅਤੇ ਸੋਨਾ। ਤੇਰੇ ਤਮੂਰੇ ਅਤੇ ਤੇਰੀਆਂ ਬੰਸਰੀਆਂ ਦੀ ਕਾਰੀਗਰੀ ਤੇਰੇ ਵਿੱਚ ਸੀ, ਤੇਰੇ ਉਤਪਤ ਕੀਤੇ ਜਾਣ ਦੇ ਦਿਨ ਤੋਂ ਉਹ ਤਿਆਰ ਕੀਤੀਆਂ ਗਈਆਂ।
14ਤੂੰ ਇੱਕ ਮਸਹ ਕੀਤੇ ਹੋਏ ਕਰੂਬੀ ਵਰਗਾ ਸੀ, ਕਿਉਂ ਜੋ ਮੈਂ ਤੈਨੂੰ ਨਿਯੁਕਤ ਕੀਤਾ ਸੀ। ਤੂੰ ਪਰਮੇਸ਼ਵਰ ਦੇ ਪਵਿੱਤਰ ਪਹਾੜ ਉੱਤੇ ਸੀ; ਤੂੰ ਅੱਗ ਦੇ ਪੱਥਰਾਂ ਦੇ ਵਿਚਕਾਰ ਚੱਲਿਆ।
15ਤੂੰ ਆਪਣੇ ਚਾਲ-ਚਲਣ ਵਿੱਚ ਨਿਰਦੋਸ਼ ਸੀ ਜਿਸ ਦਿਨ ਤੋਂ ਤੈਨੂੰ ਬਣਾਇਆ ਗਿਆ ਸੀ। ਇੱਥੋ ਤੱਕ ਤੇਰੇ ਵਿੱਚ ਬੁਰਾਈ ਨਾ ਪਾਈ ਗਈ।