18ਆਪਣੇ ਬਹੁਤ ਸਾਰੇ ਪਾਪਾਂ ਅਤੇ ਬੇਈਮਾਨ ਵਪਾਰ ਨਾਲ ਆਪਣੇ ਪਵਿੱਤਰ ਸਥਾਨਾਂ ਨੂੰ ਅਪਵਿੱਤਰ ਕੀਤਾ ਹੈ। ਇਸ ਲਈ ਮੈਂ ਤੇਰੇ ਵਿੱਚੋਂ ਇੱਕ ਅੱਗ ਕੱਢੀ, ਅਤੇ ਉਸ ਨੇ ਤੈਨੂੰ ਭਸਮ ਕਰ ਦਿੱਤਾ, ਅਤੇ ਮੈਂ ਤੇਰੇ ਸਾਰੇ ਵੇਖਣ ਵਾਲਿਆਂ ਦੀਆਂ ਅੱਖਾਂ ਦੇ ਸਾਹਮਣੇ, ਤੈਨੂੰ ਧਰਤੀ ਉੱਤੇ ਸੁਆਹ ਬਣਾ ਦਿੱਤਾ।
19ਸਾਰੀਆਂ ਕੌਮਾਂ ਜੋ ਤੈਨੂੰ ਜਾਣਦੀਆਂ ਸਨ ਤੇਰੇ ਤੋਂ ਹੈਰਾਨ ਹੋ ਗਈਆਂ ਹਨ; ਤੇਰਾ ਭਿਆਨਕ ਅੰਤ ਹੋ ਗਿਆ ਹੈ ਅਤੇ ਹੁਣ ਨਹੀਂ ਰਹੇਗਾ।’ ”
20ਯਾਹਵੇਹ ਦਾ ਬਚਨ ਮੇਰੇ ਕੋਲ ਆਇਆ:
21“ਹੇ ਮਨੁੱਖ ਦੇ ਪੁੱਤਰ, ਸੀਦੋਨ ਦੇ ਵਿਰੁੱਧ ਆਪਣਾ ਮੂੰਹ ਕਰ; ਉਸ ਦੇ ਵਿਰੁੱਧ ਭਵਿੱਖਬਾਣੀ ਕਰ
22ਅਤੇ ਆਖ: ‘ਸਰਬਸ਼ਕਤੀਮਾਨ ਯਾਹਵੇਹ ਇਹ ਆਖਦਾ ਹੈ: “ ‘ਹੇ ਸੀਦੋਨ, ਮੈਂ ਤੇਰੇ ਵਿਰੁੱਧ ਹਾਂ, ਅਤੇ ਮੈਂ ਤੇਰੇ ਵਿੱਚ ਆਪਣੀ ਮਹਿਮਾ ਵਿਖਾਵਾਂਗਾ। ਜਦੋਂ ਮੈਂ ਤੈਨੂੰ ਸਜ਼ਾ ਦੇਵਾਂਗਾ ਤਾਂ ਤੂੰ ਜਾਣੇਗਾ ਕਿ ਮੈਂ ਯਾਹਵੇਹ ਹਾਂ, ਅਤੇ ਤੇਰੇ ਅੰਦਰ ਪਵਿੱਤਰ ਸਾਬਤ ਹੋਵਾਂਗਾ।